28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੁਲਿਸ ਚੌਕੀ ਬਿਲਾਸਪੁਰ ਵਲੋਂ ਜਬਰ ਜਨਾਹ ਮਾਮਲੇ 'ਚ ਦੋ ਸਾਲ ਤੋਂ ਲੋੜੀਂਦਾ ਵਿਅਕਤੀ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 28-02-2026
ਨਿਹਾਲ ਸਿੰਘ ਵਾਲਾ, 27 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦੋ ਸਾਲ ਤੋਂ ਜਬਰ ਜਨਾਹ ਦੇ ਇਕ ਮਾਮਲੇ 'ਚ ਲੋੜੀਂਦੇ ਵਿਅਕਤੀ ਨੂੰ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਮਾਮਲੇ ਸੰਬੰਧੀ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ ਤੇ ਥਾਣਾ ਮੁਖੀ ਪੂਰਨ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਬਿਲਾਸਪੁਰ ਵਲੋਂ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਸਵਰਨ ਸਿੰਘ ਪੁੱਤਰ ਰਣਧੀਰ ਸਿੰਘ ਉਰਫ਼ ਧੀਰਾ ਵਾਸੀ ਬਿਲਾਸਪੁਰ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਅਦਾਲਤ ਤੇ ਪੁਲਿਸ ਨੂੰ ਇਕ ਜਬਰ ਜਨਾਹ ਦੇ ਮਾਮਲੇ 'ਚ ਪਿਛਲੇ ਦੋ ਸਾਲ ਤੋਂ ਲੋੜੀਂਦਾ ਸੀ ਅਤੇ ਉਕਤ ਵਿਅਕਤੀ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਵਾਸੀ ਬਿਲਾਸਪੁਰ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਇਕ ਵਿਆਹੁਤਾ ਮਹਿਲਾ ਦੀ ਸ਼ਿਕਾਇਤ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮੌਕੇ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਮੈਡੀਕਲ ਚੈੱਕਅਪ ਕਰਵਾ ਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ 'ਆਪ' ਪਾਰਟੀ ਦੇ ਵਿਧਾਇਕਾਂ ਤੇ ਵਲੰਟੀਅਰਾਂ ਨੇ ਮੋਗਾ ਵਿਚ ਜਸ਼... ਅਗਲੀ ਖ਼ਬਰ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈ. 'ਚ ਕੰਮ ਕਰਦੇ 700 ਕੱਚੇ ਇੰਸਟਰੱਕਟਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਫ਼ੈਸ...
Ad Position 24