28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ 'ਤੇ 'ਆਪ' ਪਾਰਟੀ ਦੇ ਵਿਧਾਇਕਾਂ ਤੇ ਵਲੰਟੀਅਰਾਂ ਨੇ ਮੋਗਾ ਵਿਚ ਜਸ਼ਨ ਮਨਾਇਆ

Ad Position 21
No active advertisement
ਅਜੀਤ ਡੈਸਕ 28-02-2026
ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦਿੱਲੀ ਦੇ ਕਥਿਤ ਫ਼ਰਜ਼ੀ ਸ਼ਰਾਬ ਘੋਟਾਲੇ 'ਚ 'ਆਪ' ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੂੰ ਅੱਜ ਅਦਾਲਤ ਵਲੋਂ ਬਰੀ ਕੀਤੇ ਜਾਣ ਨਾਲ 'ਆਪ' ਪਾਰਟੀ ਦੇ ਵਿਧਾਇਕਾਂ, ਵਰਕਰਾਂ ਤੇ ਵਲੰਟੀਅਰਾਂ ਨੇ ਮੋਗਾ 'ਚ ਜਸ਼ਨ ਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਗ੍ਰਹਿ ਵਿਖੇ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਬਾਘਾ ਪੁਰਾਣਾ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਇਕ ਪ੍ਰੈੱਸ ਕਾਨਫ਼ਰੰਸ 'ਚ ਗੱਲਬਾਤ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅਦਾਲਤ ਵਲੋਂ ਅੱਜ ਜੋ ਫ਼ੈਸਲਾ ਸੁਣਾਇਆ ਗਿਆ ਹੈ ਉਸ ਨਾਲ ਸੱਚਾਈ ਦੀ ਜਿੱਤ ਹੋਈ ਹੈ ਤੇ ਝੂਠ ਦਾ ਪਰਦਾਫਾਸ਼ ਹੋਇਆ ਹੈ | ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਅਦਾਲਤ ਦਾ ਫ਼ੈਸਲਾ ਸਿਰਫ਼ ਬਰੀ ਹੋਣ ਦਾ ਨਹੀਂ ਸਗੋਂ ਭਾਜਪਾ ਦੀ ਭੈੜੀ ਰਾਜਨੀਤੀ ਦੇ ਖ਼ਿਲਾਫ਼ ਹੈ ਕਿਉਂਕਿ 'ਆਪ' ਪਾਰਟੀ ਭਾਜਪਾ ਲਈ ਅਸਲ ਚੁਣੌਤੀ ਸੀ | ਇਸ ਮੌਕੇ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ 'ਆਪ' ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਟੱਲ ਇਮਾਨਦਾਰੀ ਪੂਰੇ ਦੇਸ਼ ਦੇ ਸਾਹਮਣੇ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਵਿਲੱਖਣ ਤੇ ਭਵਿੱਖ ਲਈ ਇਕ ਮਿਸਾਲ ਕਾਇਮ ਕਰੇਗਾ | ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਬਦਨਾਮੀ ਵਾਲੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਨਾ ਹੀ ਝੂਠ ਦਾ ਸਹਾਰਾ ਲੈ ਕੇ ਕਿਸੇ ਵੀ ਆਗੂ ਦੀ ਛਵੀ ਖ਼ਰਾਬ ਕਰਨੀ ਚਾਹੀਦੀ ਹੈ | ਇਸ ਮੌਕੇ ਵਿਧਾਇਕਾਂ, ਪਾਰਟੀ ਆਗੂਆਂ ਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਨੱਚ ਕੇ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, 'ਆਪ' ਮਹਿਲਾ ਵਿੰਗ ਆਗੂ ਲਵਲੀ ਸਿੰਗਲਾ, ਗੁਰਮਿੰਦਰਜੀਤ ਸਿੰਘ ਬਬਲੂ ਸਾਬਕਾ ਕੌਂਸਲਰ ਤੇ ਜ਼ਿਲ੍ਹਾ ਮੀਡੀਆ ਇੰਚਾਰਜ, ਵਿਜੇ ਭੂਸ਼ਨ ਟੀਟੂ ਕੌਂਸਲਰ, ਜਗਦੀਪ ਸਿੰਘ ਜੈਮਲ ਵਾਲਾ ਇੰਚਾਰਜ ਮੀਡੀਆ ਮਾਲਵਾ ਜ਼ੋਨ, ਪਿਆਰਾ ਸਿੰਘ ਬੱਧਨੀ ਮੈਂਬਰ ਨਗਰ ਸੁਧਾਰ ਸਭਾ, ਰਾਕੇਸ਼ ਸਿਤਾਰਾ ਸਮਾਜ ਸੇਵੀ, ਵਿੱਕੀ ਦੌਧਰੀਆ, ਰਾਕੇਸ਼ ਚਾਵਲਾ, ਜਗਦੀਸ਼ ਸ਼ਰਮਾ, ਰੌਸ਼ਨ ਲਾਲ ਚਾਵਲਾ, ਅੰਗਰੇਜ਼ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿਚ 'ਆਪ' ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਖੋਸਾ ਕੋਟਲਾ ਵਿਖੇ ਲੜਕੀਆਂ ਦੇ ਬਣਨ ਜਾ ਰਹੇ ਹੋਸਟਲ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਪੁਲਿਸ ਚੌਕੀ ਬਿਲਾਸਪੁਰ ਵਲੋਂ ਜਬਰ ਜਨਾਹ ਮਾਮਲੇ 'ਚ ਦੋ ਸਾਲ ਤੋਂ ਲੋੜੀਂਦਾ ਵਿਅਕਤੀ ਕੀਤਾ ਕਾਬੂ <br/>
Ad Position 24