ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਸੰਯੁਕਤ ਜ਼ਿਲ੍ਹਾ ਮੋਗਾ ਦੇ ਸਕੱਤਰ ਭਾਈ ਜਗਸੀਰ ਸਿੰਘ ਜੱਗਾ ਵਾਸੀ ਪਿੰਡ ਡਾਲਾ ਦੇ ਹੋਣਹਾਰ ਪੁੱਤਰ ਮਾਸਟਰ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਬੇਵਕਤੀ ਮੌਤ 'ਤੇ ਭਾਈ ਜਗਸੀਰ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਜਥੇਦਾਰ ਬੂਟਾ ਸਿੰਘ ਰਣਸੀਂਹ ਕਾਰਜਕਾਰੀ ਪ੍ਰਧਾਨ ਯੂਨਾਈਟਿਡ ਅਕਾਲੀ ਦਲ ਨੇ ਕਿਹਾ ਕਿ ਗੁਰਪ੍ਰੀਤ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਮਾਸਟਰ ਗੁਰਪ੍ਰੀਤ ਸਿੰਘ ਖ਼ਾਲਸਾ ਬੱਚਿਆਂ ਨੂੰ ਕੀਰਤਨ ਗੁਰਬਾਣੀ, ਕਥਾ ਵਿਚਾਰ ਅਤੇ ਗਤਕਾ ਸਿਖਾਉਣ ਦੀ ਸੇਵਾ ਕਰਦੇ ਸਨ ਅਤੇ ਆਪਣੇ ਪਿੰਡ ਦੇ ਗੁਰਦੁਆਰਾ ਰੋੜੀ ਸਾਹਿਬ ਵਿਚ ਵੀ ਕੀਰਤਨ ਦੀ ਸੇਵਾ ਨਿਭਾਉਂਦੇ ਰਹੇ ਹਨ | ਇਸ ਦੁੱਖ ਦੀ ਘੜੀ ਵਿਚ ਕਾਰਜਕਾਰੀ ਪ੍ਰਧਾਨ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਹਲਕਾ ਨਿਹਾਲ ਸਿੰਘ ਵਾਲਾ, ਮਨਜੀਤ ਸਿੰਘ ਰਾਏ ਮੈਂਬਰ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ, ਹਰਜੋਤ ਕਮਲ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਭਾਜਪਾ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਧਰਮਕੋਟ, ਬਾਬਾ ਬੂਟਾ ਸਿੰਘ ਗੁਰਥੜੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਕਰੋੜ ਸਿੰਘ ਤਲਵੰਡੀ ਜ਼ਿਲ੍ਹਾ ਪ੍ਰਧਾਨ ਮੋਗਾ, ਜਥੇਦਾਰ ਆਤਮਾ ਸਿੰਘ ਵੱਡਾ ਘਰ, ਬਲਜੀਤ ਸਿੰਘ ਅਕਾਲੀਆਂ ਵਾਲਾ, ਹਰਪ੍ਰੀਤ ਸਿੰਘ ਧੱਲੇਕੇ ਪ੍ਰੈੱਸ ਸਕੱਤਰ ਜ਼ਿਲ੍ਹਾ ਮੋਗਾ, ਗੁਰਲਾਭ ਸਿੰਘ ਧਰਮਕੋਟ, ਸਰਪੰਚ ਜੀਤ ਸਿੰਘ ਕੋਰੇਵਾਲਾ, ਪ੍ਰੀਤ ਇੰਦਰਪਾਲ ਸਿੰਘ ਮਿੰਟੂ ਸਰਪੰਚ ਰਣਸੀਂਹ ਕਲਾਂ, ਦਵਿੰਦਰ ਸਿੰਘ ਸਾਬਕਾ ਸਰਪੰਚ ਨੱਥੂਵਾਲਾ ਜਦੀਦ, ਬੀਬੀ ਗੁਰਪ੍ਰੀਤ ਕੌਰ ਧੱਲੇਕੇ ਸੰਮਤੀ ਮੈਂਬਰ ਮੋਗਾ, ਜਥੇਦਾਰ ਪਰਮਜੀਤ ਸਿੰਘ ਧੱਲੇਕੇ, ਭਾਈ ਜਸਵਿੰਦਰ ਸਿੰਘ ਖ਼ਾਲਸਾ, ਮਾਸਟਰ ਚਰਨਜੀਤ ਸਿੰਘ ਡਾਲਾ, ਜਗਜੀਤ ਸਿੰਘ ਡਾਲਾ, ਹਰਜਿੰਦਰ ਸਿੰਘ ਡਾਲਾ, ਅਮਰਜੀਤ ਸਿੰਘ ਖ਼ਾਲਸਾ ਦਲ ਡਾਲਾ, ਜਗਸੀਰ ਸਿੰਘ ਸੈਕਟਰੀ ਡਾਲਾ, ਨੰਬਰਦਾਰ ਬਲਜਿੰਦਰ ਸਿੰਘ ਤਖਾਣਵੱਧ, ਸਾਬਕਾ ਸਰਪੰਚ ਹਰਦੇਵ ਸਿੰਘ, ਹਰਪ੍ਰੀਤ ਸਿੰਘ ਡਾਲਾ, ਹਰਜੀਤ ਸਿੰਘ ਡਾਲਾ, ਜਥੇਦਾਰ ਸਵਰਨ ਸਿੰਘ ਵੱਡਾ ਘਰ, ਪਿਸ਼ੌਰਾ ਸਿੰਘ ਧਰਮਕੋਟ, ਕੇਵਲ ਸਿੰਘ ਰੋਡੇ, ਰਾਜਾ ਰੋਡੇ, ਜਗਦੇਵ ਸਿੰਘ, ਜਗਤਾਰ ਸਿੰਘ ਮੋਗਾ, ਵਰਿੰਦਰ ਕੁਮਾਰ ਮਧੇਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਨੇ ਵੀ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ |