ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਕੱਲ੍ਹ ਪ੍ਰਦੂਸ਼ਿਤ ਵਾਤਾਵਰਨ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਤੇ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਬਚਣ ਲਈ ਹਰ ਕਿਸੇ ਨੂੰ ਆਪਣੇ ਜਨਮ ਦਿਨ, ਵਰ੍ਹੇਗੰਢ ਤੇ ਖ਼ੁਸ਼ੀ ਦੇ ਮੌਕਿਆਂ 'ਤੇ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਨ ਸ਼ੁੱਧ ਰਹੇ | ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਚ ਆਪਣੇ ਜਨਮ ਦਿਨ 'ਤੇ ਬੂਟੇ ਵੰਡਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਜਨਰਲ ਸਕੱਤਰ ਵਿੱਕੀ ਸਿਤਾਰਾ, ਸੀਨੀਅਰ ਆਗੂ ਰਾਕੇਸ਼ ਭੱਲਾ, ਕੈਪਟਨ ਸੁਭਾਸ਼ ਸ਼ਰਮਾ, ਤਰਸੇਮ ਜੰਡ, ਮੰਡਲ ਪ੍ਰਧਾਨ ਉਮਾਕਾਂਤ, ਪਵਨ ਬੰਟੀ ਨਿਹਾਲ ਸਿੰਘ ਵਾਲਾ, ਸੋਨੀ ਭੱਟੀ ਬਿਲਾਸਪੁਰ, ਸੀਨੀਅਰ ਆਗੂ ਪ੍ਰੋਮਿਲਾ ਮਾਨਰਾਏ, ਗੀਤਾ ਆਰੀਆ, ਮੰਡਲ ਪ੍ਰਧਾਨ ਅਮਨ ਦੀਪ ਗਰੋਵਰ, ਧਰਮਵੀਰ ਭਾਰਤੀ, ਸੁਖਇੰਦਰ ਸਿੰਘ, ਸੁਖਇੰਦਰ ਸਿੰਘ, ਜਸਵੀਰ ਸਿੰਘ, ਕਸ਼ਿਸ਼ ਧਮੀਜਾ, ਮੰਡਲ ਪ੍ਰਧਾਨ ਬਾਘਾ ਪੁਰਾਣਾ ਦੀਪਕ ਤਲਵਾੜ, ਗਗਨ ਲੂੰਬਾ, ਰਜਿੰਦਰ ਗਾਬਾ, ਸੰਜੀਵ ਅਗਰਵਾਲ, ਕਮਲ ਘਾਰੂ, ਮੁਕੇਸ਼ ਸ਼ਰਮਾ, ਦਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |