28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਡੀ. ਸੀ. ਵਲੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 28-02-2026
ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਜਾਇਜ਼ਾ ਲਿਆ ਗਿਆ | ਡਿਪਟੀ ਕਮਿਸ਼ਨਰ ਸੇਤੀਆ ਵਲੋਂ ਸਾਰੇ ਲਾਈਨ ਵਿਭਾਗਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਆਪਣੀਆਂ ਐਮਰਜੈਂਸੀ ਰਿਸਪਾਂਸ ਯੋਜਨਾਵਾਂ ਨੂੰ ਅੱਪਡੇਟ ਕਰਨ, ਕਮਜ਼ੋਰ ਸਥਾਨਾਂ ਦੀ ਰੂਪ-ਰੇਖਾ ਤਿਆਰ ਕਰਨ ਅਤੇ ਧੁੱਸੀ ਬੰਨ੍ਹ ਨੂੰ ਲੋੜ ਅਨੁਸਾਰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸੰਬੰਧਿਤ ਨੂੰ ਹਦਾਇਤ ਕੀਤੀ ਕਿ ਉਹ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਅਤੇ ਸਰੋਤਾਂ, ਮਨੁੱਖੀ ਸ਼ਕਤੀ ਤੇ ਮਸ਼ੀਨਰੀ ਨੂੰ ਅੱਪਡੇਟ ਕਰਨ ਲਈ ਤਿਆਰ ਰਹਿਣ | ਉਨ੍ਹਾਂ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਡਰੇਨੇਜ ਤੇ ਮਾਈਨਿੰਗ ਵਿਭਾਗ ਨੂੰ ਸਾਰੇ ਨਾਲਿਆਂ ਦੀ ਸਫ਼ਾਈ ਦੇ ਨਾਲ-ਨਾਲ ਹੋਰ ਅਹਿਮ ਕੰਮਾਂ ਨੂੰ ਸਮਾਂ ਰਹਿੰਦੇ ਪੂਰੇ ਕਰਨ ਦੇ ਆਦੇਸ਼ ਜਾਰੀ ਕੀਤੇ | ਮੀਟਿੰਗ 'ਚ ਐਸ. ਡੀ. ਐਮ. ਗੁਰਵਿੰਦਰ ਸਿੰਘ, ਡਰੇਨੇਜ, ਮਾਲ, ਪਸ਼ੂ ਪਾਲਣ, ਮਾਈਨਿੰਗ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੇਦਭਰੀ ਹਾਲਤ 'ਚ ਅÏਰਤ ਲਾਪਤਾ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੰਗਰਾਂ ਲਈ ਰਾਸ਼ਨ ਸਮੇਤ ਸੰਗਤ ਰਵਾਨਾ <br/>
Ad Position 24