26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪੰਜਾਬ ਸਰਕਾਰ ਦੀ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਯੋਗਾ ਸੈਸ਼ਨਾਂ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-03-2026

ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਵੱਖ-ਵੱਖ ਸਥਾਨਾਂ 'ਤੇ ਯੋਗਾ ਕੈਂਪਾਂ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਹ ਯੋਗ ਕੈਂਪ ਯੋਗ ਟਰੇਨਰਾਂ ਵਲੋਂ ਕਰਵਾਏ ਗਏ | ਕੈਂਪ 'ਚ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਤੇ ਧਿਆਨ ਦੀਆਂ ਕਸਰਤਾਂ ਕਰਵਾਈਆਂ ਗਈਆਂ | ਸੈਸ਼ਨਾਂ ਦਾ ਉਦੇਸ਼ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਤੇ ਤਣਾਅ ਮੁਕਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਗੁਰਜੀਤ ਕੌਰ ਨੇ ਦੱਸਿਆ ਕਿ ਨੌਜਵਾਨਾਂ ਤੇ ਬਜ਼ੁਰਗਾਂ ਵਿਚ ਆਪਸੀ ਸਬੰਧ ਮਜ਼ਬੂਤ ਕਰਨ ਵਿਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਅੰਤ ਵਿਚ ਆਯੋਜਕਾਂ ਵਲੋਂ ਸਾਰੇ ਭਾਗੀਦਾਰਾਂ, ਯੋਗਾ ਟਰੇਨਰਾਂ ਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਮਾਇਕ੍ਰੋਬੇਸ ਐਜ਼ ਮੈਡੀਸਿਨ ਦ ਫਿਊਚਰ ਬਿਓਾਡ ਐਂਟੀਬਾਓਟਿਕਸ ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ... ਅਗਲੀ ਖ਼ਬਰ ਸ਼ੇਖ਼ ਫ਼ਰੀਦ ਦੂਸਰੀ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਫ਼ਰੀਦਕੋਟ 'ਚ ਜ਼ਿਲ੍ਹਾ ਮੋਗਾ ਨੇ ਬਣਾਏ ਨਵੇਂ ਰਿਕਾਰਡ-ਡਾ....
Ad Position 24