ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਸੰਘਰਸ਼ਾਂ, ਦੋਸ਼ਾਂ ਤੇ ਔਖੇ ਸਮੇਂ ਦੇ ਬਾਵਜੂਦ ਡੋਲੇ ਨਹੀਂ, ਕਿਉਂਕਿ ਉਹ ਸੱਚ 'ਚ ਵਿਸ਼ਵਾਸ ਰੱਖਦੇ ਸਨ | ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸ ਨੂੰ ਹਰਾਇਆ ਨਹੀਂ ਜਾ ਸਕਦਾ | ਇਸ ਮੌਕੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਉਨ੍ਹਾਂ ਦੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਕੀਤਾ |