ਮੋਗਾ, 2 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ, ਸੁਰਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਈਟੀਯੂ ਪੰਜਾਬ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਜਨਰਲ ਸਕੱਤਰ ਜਸਵੰਤ ਸਿੰਘ ਕੜਿਆਲ, ਪਰਮਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੀ ਸਾਂਝੀ ਅਗਵਾਈ ਵਿਚ ਟੈਟ ਦੇ ਮਸਲੇ ਨੂੰ ਲੈ ਕੇ ਅਤੇ ਪੰਜਾਬ ਦੇ ਕਰਮਚਾਰੀਆਂ ਦੀ ਵਿੱਤੀ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿਚ ਮੇਨ ਚੌਕ ਮੋਗਾ ਵਿਖੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਪੁਤਲਾ ਫੂਕਿਆ ਗਿਆ | ਪੰਜਾਬ ਸਰਕਾਰ ਦੇ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਵਿਚ ਬੋਲਦੇ ਹੋਏ ਆਗੂ ਬਲਜਿੰਦਰ ਧਾਲੀਵਾਲ, ਸ਼ਮਸ਼ੇਰ ਸਿੰਘ, ਸੁਰਿੰਦਰ ਸ਼ਰਮਾ, ਜਸਵੰਤ ਸਿੰਘ ਕੜਿਆਲ, ਗੁਰਦੀਪ ਸਿੰਘ ਪੀਟਰ, ਜਸਵਿੰਦਰ ਸ਼ਰਮਾ, ਇੰਦਰਪਾਲ ਸਿੰਘ, ਦਿਲਬਾਗ ਸਿੰਘ ਬੋਡੇ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਜਿਵੇਂ 16 ਫ਼ੀਸਦੀ ਡੀ.ਏ. ਦੀ ਬਕਾਇਆ ਕਿਸ਼ਤ ਪੇਂਡੂ ਭੱਤਾ ਏ.ਸੀ.ਪੀ. ਪੁਰਾਣੀ ਪੈਨਸ਼ਨ 'ਤੇ ਪੰਜਾਬ ਸਰਕਾਰ ਚੁੱਪੀ ਧਾਰੀ ਬੈਠੀ ਹੈ ਅਤੇ ਹੁਣ ਟੈਟ ਦੇ ਮਸਲੇ ਨੂੰ ਵੀ ਹੱਲ ਕਰਨ ਦੀ ਬਜਾਏ ਅਧਿਆਪਕਾਂ ਨੂੰ ਰੋਜ਼ ਨਵੀਆਂ ਨਵੀਆਂ ਚਿੱਠੀਆਂ ਪਾ ਕੇ ਉਲਝਾਇਆ ਜਾ ਰਿਹਾ, ਮਾਨਸਿਕ ਪਰੇਸ਼ਾਨੀ ਦਿੱਤੀ ਜਾ ਰਹੀ ਹੈ, ਅਧਿਆਪਕਾਂ ਤੋਂ ਵੱਡੇ ਪੱਧਰ 'ਤੇ ਗ਼ੈਰ ਵਿੱਦਿਅਕ ਕੰਮ ਲੈ ਕੇ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਮੇਂ ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵੰਤ ਸਿੰਘ ਕੜਿਆਲ ਜ਼ਿਲ੍ਹਾ ਜਰਨਲ ਸਕੱਤਰ, ਮੈਡਮ ਨਿਧੀ, ਮੈਡਮ ਨੀਤੂ, ਕਰਮਜੀਤ ਕੌਰ, ਮੈਡਮ ਸੁਖਜੀਤ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਨਿਰਮਲਜੀਤ ਕੌਰ, ਕਮਲਜੀਤ ਕੌਰ, ਛਿੰਦਰ ਕੌਰ, ਮੈਡਮ ਸਿਮਰਨ, ਰਾਜਵਿੰਦਰ ਕੌਰ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਮੁਹੰਮਦ ਰਿਆਜ, ਦਿਲਬਾਗ ਸਿੰਘ, ਸੁਰਜੀਤ ਸਮਰਾਟ, ਗੁਰਮੁਖ ਸਿੰਘ ਤੂਰ, ਲਖਬੀਰ ਸਿੰਘ ਦੌਧਰ, ਇੰਦਰਪਾਲ ਸਿੰਘ ਮੁੱਖ ਸਲਾਹਕਾਰ, ਗੁਰਤੇਜ ਸਿੰਘ, ਨਿਰਵੈਰ ਸਿੰਘ ਸਟੇਟ ਕਮੇਟੀ ਮੈਂਬਰ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ, ਹਰਪ੍ਰੀਤ ਸਹਿਗਲ ਸੀਨੀਅਰ ਮੀਤ ਪ੍ਰਧਾਨ, ਮੈਡਮ ਨੀਧੀ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ |