24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬੀ.ਐਡ. ਕਾਲਜ ਢੁੱਡੀਕੇ ਵਿਖੇ ਰਾਸ਼ਟਰੀ ਵਿਗਿਆਨ ਦਿਵਸ 'ਤੇ ਸਮਾਗਮ <br/>

Ad Position 21
No active advertisement
ਅਜੀਤ ਡੈਸਕ 03-03-2026
ਅਜੀਤਵਾਲ, 2 ਮਾਰਚ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਕਾਲਜ ਦੇ ਈਕੋ ਕਲੱਬ ਵਲੋਂ ਾਈ. ਕਿਉ.ਏ.ਸੀ. ਦੇ ਸਹਿਯੋਗ ਨਾਲ ਰਾਸ਼ਟਰੀ ਸਾਇੰਸ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਕਾਲਜ ਮੈਨੇਜਮੈਂਟ, ਸਟਾਫ਼ ਅਤੇ ਬੀ.ਐਡ, ਐਮ.ਐਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੇ ਸਾਇੰਸ ਦਿਵਸ ਦੇ ਥੀਮ ਵਿਗਿਆਨ ਵਿਚ ਮਹਿਲਾਵਾਂ ਵਿਕਸਿਤ ਭਾਰਤ ਨੂੰ ਗਤੀਸ਼ੀਲ ਬਣਾਉਂਦੀਆਂ ਹਨ, ਨੂੰ ਉਤਸ਼ਾਹ ਨਾਲ ਵਿਧੀ ਪੂਰਵਕ ਪੇਸ਼ ਕਰਦਿਆਂ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ 'ਚ ਮਹਿਲਾਵਾਂ ਦੀ ਭੂਮਿਕਾ ਕਿਵੇਂ ਦੇਸ਼ ਨੂੰ ਵਿਕਸਿਤ ਅਤੇ ਅੱਗੇ ਵਧਾਉਣ ਵਿਚ ਮਹੱਤਵਪੂਰਨ ਹੈ, ਵਿਚਾਰਾਂ ਰਾਹੀਂ ਦੱਸਿਆ | ਇਸ ਮੌਕੇ ਵਿਦਿਆਰਥੀਆਂ ਵਿਚ ਭਾਸ਼ਣ ਮੁਕਾਬਲੇ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵੀ ਵਿਦਿਆਰਥੀਆਂ ਨੇ ਸਬੰਧਿਤ ਵਿਸ਼ੇ ਦੀਆਂ ਪੇਸ਼ਕਾਰੀਆਂ ਲਿਆਂਦੀਆਂ | ਕਾਲਜ ਦੇ ਸੀ. ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਵਿਗਿਆਨਿਕ ਸੋਚ ਬਹੁਤ ਜਰੂਰੀ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਹਿਲਾਵਾਂ ਨੂੰ ਵਿਗਿਆਨ ਤੇ ਖੋਜ ਦੇ ਖੇਤਰ ਵਿਚ ਹੋਰ ਵਧੇਰੇ ਮੌਕੇ ਅਤੇ ਉਤਸ਼ਾਹ ਮਿਲਣਾ ਚਾਹੀਦਾ ਹੈ, ਤਾਂ ਜੋ ਉਹ ਦੇਸ਼ ਦੇ ਵਿਕਾਸ ਵਿਚ ਹੋਰ ਸਰਗਰਮ ਭੂਮਿਕਾ ਨਿਭਾ ਸਕਣ | ਉਨ੍ਹਾਂ ਸਾਇੰਸ ਕਲੱਬ ਦੇ ਮੁਖੀ ਮੈਡਮ ਪਰਮਜੀਤ ਕੌਰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸਾਇੰਸ ਦਿਵਸ ਦੇ ਸਮਾਗਮ ਨੂੰ ਸਫਲ ਕਰਨ ਲਈ ਹਾਰਦਿਕ ਵਧਾਈ ਦਿੱਤੀ | ਇਸ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੇ ਕਿੰਡਰਗਾਰਟਨ ਬੱਚੇ ਰੰਗੀਨ ਕੁਦਰਤੀ ਗੁਲਾਲ ਨਾਲ ਪਾਣੀ ਬਚਾਓ ਧਰਤੀ ਬਚਾਓ ਦਾ ਸੁਨੇਹਾ ਫੈਲਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਪੰਜਾਬ ਦੇ ਹੱਕਾਂ ਦੀ ਰਾਖੀ-ਹਰਮਨਦੀਪ ਸਿੰਘ ਬਰਾੜ <br/>
Ad Position 24