02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੋਪਾਲ ਸਿੰਘ ਸੁਖਾਨੰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੁਖਾਨੰਦ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/>

Ad Position 21
No active advertisement
ਅਜੀਤ ਡੈਸਕ 04-03-2026
ਠੱਠੀ ਭਾਈ, 3 ਮਾਰਚ (ਜਗਰੂਪ ਸਿੰਘ ਮਠਾੜੂ)-ਸਹਿਕਾਰੀ ਸਭਾ ਸੁਖਾਨੰਦ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਕੁੱਝ ਦਿਨ ਪਹਿਲਾਂ ਸਰਬ ਸੰਮਤੀ ਨਾਲ ਹੋਣ ਉਪਰੰਤ ਅੱਜ ਸਭਾ ਦੇ ਦਫ਼ਤਰ ਵਿਚ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਕਮੇਟੀ ਦੇ ਪ੍ਰਧਾਨ ਦੀ ਚੋਣ ਵੀ ਸਰਬ ਸੰਮਤੀ ਨਾਲ ਕਰ ਲਈ ਗਈ¢ ਇਸ ਮੌਕੇ ਪਿੰਡ ਦੇ ਸਰਪੰਚ ਸੁਰਜੀਤ ਸਿੰਘ, ਸਮੂਹ ਗਰਾਮ ਪੰਚਾਇਤ ਮੈਂਬਰਾਂ ਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ 'ਚ ਸਭਾ ਦੇ ਕਮੇਟੀ ਮੈਂਬਰਾਂ ਗੋਪਾਲ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਕੌਰ, ਜਸਵੰਤ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਗੁਰਬਾਜ਼ ਸਿੰਘ, ਕੁਲਵੰਤ ਕੌਰ ਦੀ ਹੋਈ ਬੈਠਕ ਦੌਰਾਨ ਲੰਬੇ ਸਮੇਂ ਤੱਕ ਸਭਾ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਤੇ ਇਮਾਨਦਾਰ ਛਵੀ ਨੂੰ ਮੱਦੇਨਜ਼ਰ ਰੱਖਦਿਆਂ ਗੋਪਾਲ ਸਿੰਘ ਸੁਖਾਨੰਦ ਨੂੰ ਸਹਿਕਾਰੀ ਸਭਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ¢ ਨਵੇਂ ਚੁਣੇ ਗਏ ਪ੍ਰਧਾਨ ਗੋਪਾਲ ਸਿੰਘ ਸੁਖਾਨੰਦ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਨੇ ਸਕੱਤਰ ਵਜੋਂ ਕੰਮ ਕਰਦਿਆਂ ਸਭਾ ਦੀ ਕਾਰਗੁਜ਼ਾਰੀ, ਲੇਖਾ-ਜੋਖਾ ਤੇ ਕਿਸਾਨਾਂ ਦੀਆਂ ਲੋੜਾਂ ਨੂੰ ਨੇੜੇ ਤੋਂ ਸਮਝਿਆ ਹੈ¢ ਗੋਪਾਲ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾ ਸੁਖਾਨੰਦ ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਵਿੱਤੀ ਅਨੁਸ਼ਾਸਨ ਤੇ ਮੈਂਬਰਾਂ ਦੇ ਭਰੋਸੇ ਦੇ ਆਧਾਰ 'ਤੇ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਭਾਰਤ 'ਚੋਂ ਪਹਿਲੇ ਨੰਬਰ 'ਤੇ ਆ ਚੁੱਕੀ ਹੈ, ਜੋ ਪਿੰਡ ਲਈ ਮਾਣ ਦੀ ਗੱਲ ਹੈ¢ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਭਾ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਵੀ ਕਈ ਉਪਲਬਧੀਆਂ ਹਾਸਲ ਕੀਤੀਆਂ ਤੇ ਹਮੇਸ਼ਾ ਕਿਸਾਨ-ਹਿਤ ਨੂੰ ਪਹਿਲ ਦਿੱਤੀ¢ ਸਰਪੰਚ ਸੁਰਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾ ਪਿੰਡ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਤੇ ਇਸ ਦੀ ਮਜ਼ਬੂਤੀ ਨਾਲ ਹੀ ਕਿਸਾਨ ਤੇ ਪਿੰਡ ਦੋਵੇਂ ਮਜ਼ਬੂਤ ਹੁੰਦੇ ਹਨ¢ ਚੁਣੇ ਗਏ ਸਾਰੇ ਮੈਂਬਰਾਂ ਨੇ ਇਕਜੁੱਟ ਹੋ ਕੇ ਵਿਸ਼ਵਾਸ ਦਿਵਾਇਆ ਕਿ ਉਹ ਸਹਿਕਾਰੀ ਸਭਾ ਨੂੰ ਹੋਰ ਤਰੱਕੀ ਵੱਲ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ¢ ਇਸ ਮੌਕੇ ਹਾਜ਼ਰ ਸਰਪੰਚ ਸੁਰਜੀਤ ਸਿੰਘ ਸਿੱਧੂ, ਸਭਾ ਸਕੱਤਰ ਬੋਹੜ ਸਿੰਘ ਬਰਾੜ, ਸੁਖਦਰਸ਼ਨ ਸਿੰਘ ਸੇਲਜ਼ਮੈਨ, ਭੁਪਿੰਦਰ ਸਿੰਘ ਸੇਲਜ਼ਮੈਨ, ਸੰਦੀਪ ਸਿੰਘ ਸਿੱਧੂ, ਦਵਿੰਦਰ ਸਿੰਘ ਬਰਾੜ, ਪ੍ਰਧਾਨ ਜਗਸੀਰ ਸਿੰਘ ਧਾਲੀਵਾਲ, ਸਰਪੰਚ ਮੇਜਰ ਸਿੰਘ ਚੀਦਾ, ਮੁਖਤਿਆਰ ਸਿੰਘ ਬਰਾੜ ਸੁਖਾਨੰਦ ਵਲੋਂ ਨਵੇਂ ਪ੍ਰਧਾਨ ਤੇ ਕਮੇਟੀ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ¢

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਰਜਿਸਟ੍ਰੇਸ਼ਨ ਕਰਵਾ... ਅਗਲੀ ਖ਼ਬਰ 'ਪੰਜਾਬ ਬਚਾਓ ਰੈਲੀ' ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਕਰੇਗੀ ਬੁਲੰਦ-ਜਥੇਦਾਰ ਮਾਹਲਾ
Ad Position 24
No active advertisement