02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ <br/>

Ad Position 21
No active advertisement
ਅਜੀਤ ਡੈਸਕ 04-03-2026
ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ 'ਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੰੁਚਾਈ ਜਾ ਸਕੇ | ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ 'ਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ | ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇਕ ਵਿਲੱਖਣ ਕਿਸਾਨ ਆਈ.ਡੀ. ਤਿਆਰ ਕੀਤੀ ਜਾਵੇਗੀ | ਇਸ ਕਿਸਾਨ ਆਈ.ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਤੇ ਜ਼ਮੀਨੀ ਰਿਕਾਰਡ ਦੀ ਤਸਦੀਕ ਕਰਨਾ ਸੌਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁਕ ਸਕਦੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਵਾਉਣ | ਕਿਸਾਨ ਆਪਣੀ ਰਜਿਸਟ੍ਰੇਸ਼ਨ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਜਾ ਸਕਦੇ ਹਨ ਜਾਂ ਆਪਣੇ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਰਜਿਸਟ੍ਰੇਸ਼ਨ ਕਰਵਾਉਣ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਤੇ ਜਮ੍ਹ ਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨ੍ਹਾਂ ਕਿਸੇ ਰੁਕਾਵਟ 'ਤੇ ਕਾਰਵਾਈ ਮੁਕੰਮਲ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ 16 ਨੂੰ ਹਰੀਕੇ ਮੰਡੀ 'ਚ ਹੋਵੇਗਾ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਇਜਲਾਸ-ਪੰਜਾਬ ਪ੍ਰਧਾਨ ਕਾਲੜਾ <br/> ਅਗਲੀ ਖ਼ਬਰ ਗੋਪਾਲ ਸਿੰਘ ਸੁਖਾਨੰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੁਖਾਨੰਦ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/>
Ad Position 24
No active advertisement