02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਠੱਠੀ ਭਾਈ ਵਿਖੇ ਛੱਪੜਾਂ 'ਤੇ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ ਨਾਜਾਇਜ਼ ਕਬਜ਼ੇ

Ad Position 21
No active advertisement
ਅਜੀਤ ਡੈਸਕ 04-03-2026
ਠੱਠੀ ਭਾਈ, 3 ਮਾਰਚ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਵਿਚ ਸਾਂਝੀ ਜਾਇਦਾਦ ਹੇਠ ਆਉਂਦੇ ਛੱਪੜਾਂ 'ਤੇ ਵੱਡੇ ਪੱਧਰ 'ਤੇ ਨਜਾਇਜ਼ ਕਬਜ਼ਿਆਂ ਦੇ ਮਾਮਲੇ ਸਾਹਮਣੇ ਆਉਣ ਨਾਲ ਪਿੰਡ ਵਾਸੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ¢ ਜਾਣਕਾਰੀ ਦਿੰਦਿਆਂ ਸਰਪੰਚ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਕੁਝ ਲੋਕਾਂ ਵਲੋਂ ਛੱਪੜਾਂ ਤੇ ਪਿੰਡ ਦੀ ਹੋਰ ਸਾਂਝੀ ਜਗ੍ਹਾ 'ਤੇ ਗੈਰ ਕਾਨੰੂਨੀ ਤੌਰ 'ਤੇ ਕਬਜ਼ੇ ਕੀਤੇ ਜਾ ਰਹੇ ਹਨ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ¢ ਸਰਪੰਚ ਨੇ ਕਬਜ਼ੇ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੇ ਕਬਜ਼ੇ ਛੱਡ ਦੇਣ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ¢ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਆਪਣੀ ਮਰਜ਼ੀ ਨਾਲ ਕਬਜ਼ਾ ਨਹੀਂ ਛੱਡਿਆ ਤਾਂ ਪੰਚਾਇਤ ਵਲੋਂ ਵਿਭਾਗੀ ਕਾਰਵਾਈ ਲਈ ਮਤਾ ਪਾਸ ਕਰਕੇ ਉੱਚ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਸੂਚਿਤ ਕੀਤਾ ਜਾਵੇਗਾ¢ ਪਿੰਡ ਵਾਸੀਆਂ ਨੇ ਵੀ ਪੰਚਾਇਤ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਂਝੀ ਜਾਇਦਾਦ ਦੀ ਰੱਖਿਆ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ¢
ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਮਾਮਲੇ ਵਿਚ ਤੁਰੰਤ ਦਖਲ ਦੇ ਕੇ ਛੱਪੜਾਂ ਨੂੰ ਕਬਜ਼ਾ ਮੁਕਤ ਕਰਵਾਏ ਤਾਂ ਜੋ ਪਿੰਡ ਦਾ ਵਾਤਾਵਰਨ ਅਤੇ ਨਿਕਾਸੀ ਪ੍ਰਬੰਧ ਸੁਧਰੇ ਰਹਿਣ¢ ਸਰਪੰਚ ਐਡਵੋਕੇਟ ਪ੍ਰਦੀਪ ਸਿੰਘ ਕਿੰਗਰਾ ਨੇ ਕਿਹਾ ਕਿ ਪੰਚਾਇਤ ਪਿੰਡ ਦੀ ਭਲਾਈ ਲਈ ਵਚਨਬੱਧ ਹੈ ਤੇ ਸਾਂਝੀ ਜਾਇਦਾਦ 'ਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਮੋਗਾ ਰੈਲੀ ਸੰਬੰਧੀ ਸੰਨੀ ਗਿੱਲ ਨੇ ਕੀਤੀ ਵਰਕਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਲਾਅ ਕਾਲਜ 'ਚ ਐਨ.ਐਸ.ਐਸ. ਯੂਨਿਟ ਅਧੀਨ ਗਤੀਵਿਧੀਆਂ ਕਰਵਾਈਆਂ
Ad Position 24
No active advertisement