ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ)-ਡੀ.ਐਨ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਜੂਨੀਅਰ ਵਿੰਗ ਨੇ ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਨੂੰ ਉਤਸ਼ਾਹ ਨਾਲ ਮਨਾਇਆ | ਸਕੂਲ ਕੈਂਪਸ ਰੰਗ-ਬਿਰੰਗੇ ਪਹਿਰਾਵਿਆਂ ਤੇ ਬੱਚਿਆਂ ਦੀ ਖ਼ੁਸ਼ੀ ਨਾਲ ਭਰਿਆ ਹੋਇਆ ਸੀ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ | ਇਸ ਤੋਂ ਬਾਅਦ ਬੱਚਿਆਂ ਨੇ ਰੰਗਾਂ ਦੇ ਇਸ ਤਿਉਹਾਰ ਨੂੰ ਬਹੁਤ ਖ਼ੁਸ਼ੀ ਨਾਲ ਮਨਾਇਆ | ਛੋਟੇ ਵਿਦਿਆਰਥੀਆਂ ਨੇ ਆਪਣੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਵਿਸ਼ੇਸ਼ ਹੋਲੀ ਦਾ ਜਸ਼ਨ ਮਨਾਇਆ, ਜਿਸ 'ਚ ਫ਼ੁੱਲ ਤੇ ਕੁਦਰਤੀ ਰੰਗ ਸਨ | ਬੱਚਿਆਂ 'ਤੇ ਰੰਗ-ਬਿਰੰਗੇ ਫ਼ੁੱਲ ਵਰ੍ਹਾਏ ਗਏ | ਹੋਲੀ ਦੇ ਜਸ਼ਨ ਨੇ ਮਾਹੌਲ ਨੂੰ ਖ਼ੁਸ਼ਬੂ ਤੇ ਖ਼ੁਸ਼ੀ ਨਾਲ ਭਰ ਦਿੱਤਾ | ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਤੁਸ਼ਾਰ ਗੋਇਲ ਤੇ ਹੋਰ ਮੈਨੇਜਮੈਂਟ ਮੈਂਬਰਾਂ ਨੇ ਵੀ ਬੱਚਿਆਂ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨੂੰ ਇਸ ਤਿਉਹਾਰ ਨੂੰ ਸੁਰੱਖਿਅਤ ਅਤੇ ਪਿਆਰ ਭਰੇ ਢੰਗ ਨਾਲ ਮਨਾਉਣ ਲਈ ਉਤਸ਼ਾਹਿਤ ਕੀਤਾ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੋਨੀਆ ਕਲਸੀ ਨੇ ਵੀ ਬੱਚਿਆਂ ਨਾਲ ਬਹੁਤ ਉਤਸ਼ਾਹ ਨਾਲ ਹੋਲੀ ਖੇਡੀ | ਪ੍ਰੋਗਰਾਮ ਦੇ ਅੰਤ 'ਚ ਸਾਰਿਆਂ ਨੇ ਇਕ ਦੂਜੇ ਨੂੰ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਤਰ੍ਹਾਂ ਡੀ.ਐਨ. ਮਾਡਲ ਸਕੂਲ ਦੇ ਜੂਨੀਅਰ ਵਿੰਗ 'ਚ ਹੋਲੀ ਦਾ ਤਿਉਹਾਰ ਖ਼ੁਸ਼ੀ ਤੇ ਸਦਭਾਵਨਾ ਨਾਲ ਮਨਾਇਆ |