ਅਜੀਤਵਾਲ, 3 ਮਾਰਚ (ਹਰਦੇਵ ਸਿੰਘ ਮਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਸ਼ਖਸੀਅਤ ਉਸਾਰੀ ਨੂੰ ਮੁੱਖ ਰੱਖਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਕਰਾਇਆ ਗਿਆ | ਜਿਸ 'ਚ ਵੱਖ-ਵੱਖ ਟਰੇਡਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਇਸ ਪ੍ਰਜੈਕਟ ਨੂੰ ਅੱਗੇ ਤੋਰਨ ਲਈ ਕਿਹਾ ਤੇ ਨਸ਼ੇ ਜਿਹੀ ਨਾ-ਮੁਰਾਦ ਬਿਮਾਰੀ ਤੋਂ ਦੂਰ ਰਹਿ ਕੇ ਗੁਰਬਾਣੀ ਨਾਲ ਜੁੜੇ ਰਹਿਣ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਪਿ੍ੰਸੀਪਲ ਜਗਦੇਵ ਸਿੰਘ ਤੇ ਹਰਮੇਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਅਧਿਆਤਮਕ, ਧਾਰਮਿਕ ਗਤੀ-ਵਿਧੀਆਂ ਨਾਲ ਵਿਦਿਆਰਥੀਆਂ ਦਾ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਕਿਰਤ ਕਰਨ, ਨਾਮ ਜਪਣ ਵੱਲ ਧਿਆਨ ਦੁਆਇਆ | ਪ੍ਰੋਜੈਕਟ ਇੰਚਾਰਜ ਕੁਲਵਿੰਦਰ ਸਿੰਘ ਤੇ ਤਰਲੋਚਨ ਸਿੰਘ ਗਰੁੱਪ ਇਸਟਰਕਟ ਨੇ ਵਿਦਿਆਰਥੀਆਂ ਨੂੰ ਮਿਹਨਤ, ਹਿੰਮਤ ਤੇ ਪ੍ਰਭਾਵਸ਼ਾਲੀ ਵਿਚਾਰਾਂ ਨਾਲ ਅਧਿਆਤਮਕ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਜਿਸ 'ਚ ਵਿਦਿਆਰਥੀਆਂ ਨੇ ਪੂਰਾ ਧਿਆਨ ਦਿੱਤਾ | ਇਸ ਮੌਕੇ ਨੈਤਿਕ ਸਿੱਖਿਆ ਦੀ ਵਿਚਾਰਧਾਰਾ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਤੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |