ਮੋਗਾ, 3 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਵਾਰਡ ਨੰਬਰ 30 ਨਿਗਾਹਾ ਰੋਡ ਅਚਾਰ ਫ਼ੈਕਟਰੀ ਵਾਲੀ ਗਲੀ ਤੇ ਨਾਲ ਲੱਗਦੀਆਂ ਗਲੀਆਂ 'ਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਵਿਚ 49 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਵਿਨੋਦ ਕੁਮਾਰ ਛਾਬੜਾ, ਕੌਂਸਲਰ ਬੂਟਾ ਸਿੰਘ, ਸਾਬਕਾ ਕੌਂਸਲਰ ਦਵਿੰਦਰ ਤਿਵਾੜੀ, ਵਿੱਕੀ ਦੌਧਰੀਆ, ਦਮਨ, ਬਾਬਾ ਟੇਕ ਸਿੰਘ, ਬਲਦੇਵ ਸਿੰਘ ਤੇ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਵਸਨੀਕਾਂ ਨੇ ਵਾਰਡ ਦੀਆਂ ਗਲੀਆਂ ਦੀ ਖਸਤਾ ਹਾਲਤ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਹੈ | ਇਸ ਮੌਕੇ ਵਾਰਡ ਕੌਂਸਲਰਾਂ ਤੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਦਾ ਉਨ੍ਹਾਂ ਦੇ ਵਾਰਡਾਂ ਵਿਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਉਨ੍ਹਾਂ ਧੰਨਵਾਦ ਕੀਤਾ |