ਮੋਗਾ, 3 ਮਾਰਚ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਬਲਜੀਤ ਸਿੰਘ ਵਿਕੀ, ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਮਹਾਨ ਕੀਰਤਨ ਦਰਬਾਰ ਦਾ ਕਾਰਡ ਜਾਰੀ ਕਰਦਿਆਂ ਦੱਸਿਆ ਕਿ ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 6 ਮਾਰਚ ਦਿਨ ਸ਼ੁੱਕਰਵਾਰ ਨੂੰ ਰਹਿਰਾਸ ਉਪਰੰਤ ਰਾਤ 10 ਵਜੇ ਤੱਕ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਵੇਗਾ | ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਮੌਕੇ ਭਾਈ ਰਵਿੰਦਰ ਸਿੰਘ ਫਰੀਦਕੋਟ ਵਾਲੇ, ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ, ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥੇ ਸਮੇਤ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਗੁਰਦੇਵ ਸਿੰਘ ਕੋਹਾੜਕਾ, ਭਾਈ ਚਰਨ ਸਿੰਘ ਹੈੱਡ ਗ੍ਰੰਥੀ ਰਸਭਿੰਨਾ ਕੀਰਤਨ ਸਰਵਣ ਕਰਵਾਉਣਗੇ | ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿਕੀ, ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ, ਸਤਨਾਮ ਸਿੰਘ ਬੀ.ਏ., ਗੁਰਮੇਜਰ ਸਿੰਘ, ਦਰਸ਼ਨ ਸਿੰਘ ਅਰੋੜਾ, ਗੁਰਵਿੰਦਰ ਸਿੰਘ ਟੱਕਰ, ਜਸਪ੍ਰੀਤ ਸਿੰਘ, ਸਿਮਰਜੀਤ ਸਿੰਘ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ, ਡਾ: ਇਕਬਾਲ ਸਿੰਘ ਜੌਹਲ, ਅਵਤਾਰ ਸਿੰਘ ਵਹਿਣੀਵਾਲ, ਸਵਰਨ ਸਿੰਘ ਕੋਕਰੀ ਹਾਜ਼ਰ ਸਨ |