17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਵਰਨਕਾਰ ਸੰਘ ਕੋਟ ਈਸੇ ਖਾਂ ਵਲੋਂ ਸਾਲਾਨਾ ਸਮਾਗਮ ਭਲਕੇ-ਪ੍ਰਬੰਧਕ

Ad Position 21
No active advertisement
ਅਜੀਤ ਡੈਸਕ 06-03-2026
ਕੋਟ ਈਸੇ ਖਾਂ, 5 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਸਵਰਨਕਾਰ ਸੰਘ ਕੋਟ ਈਸੇ ਖਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੁਰਾਣੀ ਦਾਣਾ ਮੰਡੀ, ਮੇਨ ਬਾਜ਼ਾਰ ਕੋਟ ਈਸੇ ਖਾਂ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸਵਰਨਕਾਰ ਸੰਘ ਦੇ ਪ੍ਰਧਾਨ ਸਲਵਿੰਦਰ ਸਿੰਘ ਸਦਿਊੜਾ ਤੇ ਸਾਥੀ ਮੈਂਬਰਾਂ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਿਤੀ 7 ਮਾਰਚ ਸਵੇਰੇ 9 ਵਜੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਜਾਪ ਹੋਣਗੇ | ਉਪਰੰਤ 10 ਵਜੇ ਗੁਰਬਾਣੀ ਕੀਰਤਨ ਹੋਵੇਗਾ | ਇਸ ਦੌਰਾਨ ਪੁੱਜੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਪ੍ਰਬੰਧਕਾਂ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਲਾਕਾ ਨਿਵਾਸੀ ਇਸ ਸਮਾਗਮ ਵਿਚ ਪੁੱਜ ਕੇ ਗੁਰੂ ਜੱਸ ਦਾ ਲਾਹਾ ਲੈਣ |
Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਕਲਾਂ ਵਿਖੇ ਵਿਅਕਤੀ ਦੇ ਕਤਲ ਮਾਮਲੇ 'ਚ 1 ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਮੂਹਰੇ ਮੁਲਾਜ਼ਮਾਂ ਨੇ ਅਧੂਰੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ
Ad Position 24