ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੇ ਨੂਰਗੜ੍ਹ ਸਟੱਡ ਫਾਰਮ ਸਿੰਘਾਂਵਾਲਾ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜੇ ਜਿੱਥੇ ਉਨ੍ਹਾਂ ਦਾ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਬੂਟਾ ਸਿੰਘ ਦੌਲਤਪੁਰਾ, ਰਾਜਵਿੰਦਰ ਸਿੰਘ ਧਰਮਕੋਟ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਰਾਜਵੰਤ ਸਿੰਘ ਮਾਹਲਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਸੁਖਹਰਪ੍ਰੀਤ ਸਿੰਘ ਰੋਡੇ ਸ਼੍ਰੋਮਣੀ ਕਮੇਟੀ ਮੈਂਬਰ, ਸ਼ਹਿਰੀ ਪ੍ਰਧਾਨ ਜਗਦੀਸ਼ ਛਾਬੜਾ, ਚਰਨਜੀਤ ਸਿੰਘ ਝੰਡੇਆਣਾ, ਗੋਵਰਧਨ ਪੋਪਲੀ ਆਦਿ ਨੇ ਪੁੱਜਣ 'ਤੇ ਸੁਖਬੀਰ ਸਿੰਘ ਬਾਦਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦਾ ਰੁਖ਼ ਸ਼੍ਰੋਮਣੀ ਅਕਾਲੀ ਦਲ ਵੱਲ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਹੁਣੇ ਤੋਂ ਹੀ ਕਮਰਕੱਸੇ ਕਰ ਲੈਣੇ ਚਾਹੀਦੇ ਹਨ | ਮੋਗਾ ਵਿਖੇ 22 ਮਾਰਚ ਦੀ ਪੰਜਾਬ ਬਚਾਓ ਰੈਲੀ 'ਚ ਹੁਮਹੁਮਾ ਕੇ ਪੁੱਜਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਉਨ੍ਹਾਂ ਦੇ ਸਟੱਡ ਫਾਰਮ 'ਤੇ ਪੁੱਜਣ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਾਂਗਰਸ ਇੰਟਕ ਦੇ ਸੂਬਾ ਆਗੂ ਰਹੇ ਐਡਵੋਕੇਟ ਵਿਜੇ ਧੀਰ ਤੇ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਅਨੇਕਾਂ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਗੁਰਬਿੰਦ ਸਿੰਘ ਸਿੰਘਾਂਵਾਲਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਰਵਦੀਪ ਸਿੰਘ ਦਾਰਾਪੁਰ, ਬਿਪਨਪਾਲ ਸਿੰਘ ਖੋਸਾ ਅਤੇ ਨਰਿੰਦਰ ਸਿੰਘ ਬੁੱਕਣ ਵਾਲਾ ਚਾਰੇ ਸਰਕਲ ਪ੍ਰਧਾਨ, ਜਰਨੈਲ ਸਿੰਘ ਦੁੱਨੇਕੇ ਸਾਬਕਾ ਡਿਪਟੀ ਮੇਅਰ, ਨਰਿੰਦਰ ਸਹਾਰਨ, ਜਸਪ੍ਰੀਤ ਸਿੰਘ ਮਾਹਲਾ, ਪਵਨਦੀਪ ਸਿੰਘ ਘੱਲ ਕਲਾਂ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਸੁਖਦੇਵ ਸਿੰਘ ਬਿੱਲੂ ਚੜਿੱਕ, ਤਨਜੀਤ ਸਿੰਘ ਤਾਰੇ ਵਾਲਾ, ਪਰਮਿੰਦਰ ਸਿੰਘ ਸਫ਼ਰੀ ਸਾਬਕਾ ਕੌਂਸਲਰ, ਪਰਮਜੀਤ ਸਿੰਘ ਨੈਸਲੇ, ਸਤਵੀਰ ਸਿੰਘ ਖੀਵਾ, ਰਜਿੰਦਰ ਬਿੱਟੂ ਕੌਂਸਲਰ, ਦਿਲਬਾਗ ਸਿੰਘ ਰੰਧਾਵਾ, ਬਲਾਕ ਸੰਮਤੀ ਮੈਂਬਰ ਦਰਸ਼ਨ ਸਿੰਘ ਕਾਹਨ ਸਿੰਘ ਵਾਲਾ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ ਆਦਿ ਹਾਜ਼ਰ ਸਨ |