ਮੋਗਾ, 5 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਸ਼ਹੂਰ ਤੇ ਭਰੋਸੇਯੋਗ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਨਾਲ-ਨਾਲ ਸਟੱਡੀ ਵੀਜ਼ਾ ਸੇਵਾਵਾਂ ਵਿਚ ਵੀ ਅੱਗੇ ਵੱਧ ਰਹੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਸਾਰੇ ਕੰਮ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਂਦੇ ਹਨ ਜਿਸ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਕਈ ਵਿਦਿਆਰਥੀ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਲੈ ਕੇ ਆਉਂਦੇ ਹਨ | ਮੈਕਰੋ ਗਲੋਬਲ ਦੀ ਟੀਮ ਵਿਦਿਆਰਥੀਆਂ ਦੀ ਯੋਗਤਾ ਦੇ ਅਨੁਸਾਰ ਉਨ੍ਹਾਂ ਨੂੰ ਸਹੀ ਕਾਲਜ ਅਤੇ ਕੋਰਟ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ | ਇਸ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਜਾ ਕੇ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਸੰਸਥਾ ਵਿਚ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਤਜਰਬੇਕਾਰ ਅਧਿਆਪਕਾਂ ਵਲੋਂ ਹਰ ਵਿਦਿਆਰਥੀ 'ਤੇ ਵੱਖਰਾ ਧਿਆਨ ਦਿੱਤਾ ਜਾਂਦਾ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਕਲਾਸਾਂ ਅਤੇ ਘਰ ਲਈ ਪੜ੍ਹਾਈ ਦਾ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ ਤਾਂ ਜੋ ਉਹ ਵੀ ਚੰਗੇ ਬੈਂਡ ਲੈ ਸਕਣ ਤੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ | ਮੈਕਰੋ ਗਲੋਬਲ ਵਿਚ ਆਈਲਟਸ ਤੇ ਪੀ.ਟੀ.ਈ. ਦੇ ਪੇਪਰ ਭਰਨ ਦੀ ਸਹੂਲਤ ਵੀ ਉਪਲਬਧ ਹੈ | ਖ਼ਾਸ ਗੱਲ ਇਹ ਹੈ ਕਿ ਜੋ ਵਿਦਿਆਰਥੀ ਇੱਥੋਂ ਆਈਲਟਸ ਕਰ ਕੇ ਸਟੱਡੀ ਵੀਜ਼ਾ ਅਪਲਾਈ ਕਰਦੇ ਹਨ, ਉਨ੍ਹਾਂ ਤੋਂ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਹੋਰ ਏਜੰਟਾਂ ਵਲੋਂ ਰਫ਼ਿਊਜ ਕੀਤੀਆਂ ਫਾਈਲਾਂ ਨੂੰ ਵੀ ਤਜਰਬੇ ਨਾਲ ਦੁਬਾਰਾ ਤਿਆਰ ਕਰ ਕੇ ਅਪਲਾਈ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ, ਵਰਕ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਆਈਟਾ ਲਾਇਸੈਂਸ ਹੋਣ ਕਰ ਕੇ ਹਵਾਈ ਟਿਕਟਾਂ ਵੀ ਵਾਜਬ ਰੇਟਾਂ 'ਤੇ ਬੁੱਕ ਕੀਤੀਆਂ ਜਾਂਦੀਆਂ ਹਨ |