ਕਿਸ਼ਨਪੁਰਾ ਕਲਾਂ, 5 ਮਾਰਚ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਰੰਗੋਲੀ ਬਣਾਈ ਗਈ ਤੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਸਗੋਂ ਪਿਆਰ ਏਕਤਾ ਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ, ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਚੰਗੀ ਸੋਚ ਅਪਣਾਉਣ ਤੇ ਮਿਲਜੁਲ ਕੇ ਰਹਿਣ ਲਈ ਪ੍ਰੇਰਿਤ ਕੀਤਾ | ਹੋਲੀ ਦੇ ਤਿਉਹਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਵਲੋਂ ਰਲ ਮਿਲ ਕੇ ਹੋਲੀ ਖੇਡੀ ਗਈ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਵਲੋਂ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਚਰਨਜੀਤ ਕੌਰ, ਜਗਵਿੰਦਰ ਕੌਰ ਕਲਸੀ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ,ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਗੁਰਜੀਤ ਕੌਰ ਜੈਸਮੀਨ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |