18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਦਸਮੇਸ਼ ਸਕੂਲ ਬਿਲਾਸਪੁਰ 'ਚ ਖੇਡੀ ਗਿਆਨ ਦੀ ਹੋਲੀ

Ad Position 21
No active advertisement
ਅਜੀਤ ਡੈਸਕ 06-03-2026
ਨਿਹਾਲ ਸਿੰਘ ਵਾਲਾ, 5 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਵਿਦਿਆਰਥੀਆਂ ਦੇ ਬਹੁ ਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਹੋਲੀ ਦਾ ਤਿਉਹਾਰ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਇਕ ਦੂਜੇ 'ਤੇ ਸਵਾਲ ਰੂਪੀ ਗੁਲਾਲ ਬਿਖੇਰਦਿਆਂ ਉਨ੍ਹਾਂ ਦੇ ਗਿਆਨ ਦੀ ਪਰਖ ਕੀਤੀ | ਹੋਣਹਾਰ ਵਿਦਿਆਰਥੀਆਂ ਨੇ ਸਹੀ ਜਵਾਬ ਦਿੱਤੇ ਜਦ ਕਿ ਦੂਜਿਆਂ ਨੇ ਜਵਾਬ ਦੇਣ ਲਈ ਪੂਰਾ ਟਿੱਲ ਲਗਾਇਆ | ਇਸ ਗਤੀਵਿਧੀ ਨੂੰ ਮਾਹਿਰ ਅਧਿਆਪਕ ਕੁਲਦੀਪ ਸਿੰਘ ਅਤੇ ਮੈਡਮ ਸਰਬਜੀਤ ਕੌਰ ਨੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਨੇਪਰੇ ਚਾੜਿ੍ਹਆ | ਇਸ ਮੌਕੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਖ਼ੁਸ਼ੀਆਂ ਦੇ ਤਿਉਹਾਰ ਹੋਲੀ ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰਤ ਰੌਸ਼ਨੀ ਪਾਈ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹੋਲੇ ਮੁਹੱਲੇ ਦੀ ਮਹੱਤਤਾ ਤੇ ਇਤਿਹਾਸਕ ਪਿਛੋਕੜ ਬਾਰੇ ਭਰਵੀਂ ਰੌਸ਼ਨੀ ਪਾਈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹੋਲੀ ਅਤੇ ਹੋਲੇ ਮਹੱਲੇ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਤਰਸੇਮਪਾਲ ਕੌਰ, ਰੁਪਿੰਦਰ ਕੌਰ, ਗੁਰਵਿੰਦਰ ਕੌਰ, ਸੁਨਿੱਧੀ ਮਿੱਤਲ, ਜਸਪ੍ਰੀਤ ਕੌਰ, ਇੰਦਰਜੀਤ ਕੌਰ, ਬਲਜੀਤ ਕੌਰ, ਜਗਦੇਵ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਸਰਕਾਰੀ ਜਬਰ ਖ਼ਿਲਾਫ਼ ਬਠਿੰਡਾ ਮਾਰਚ 'ਚ ਕੀਤੀ ਜਾਵੇਗੀ ਵੱਡੀ ਗਿਣਤੀ ਵਿਚ ਸ਼ਮੂਲੀਅਤ-ਪ੍ਰਗਟ ਸਾਫੂਵਾਲਾ ਅਗਲੀ ਖ਼ਬਰ ਹੋਲੇ ਮਹੱਲੇ ਸੰਬੰਧੀ ਲੰਗਰ ਲਗਾਇਆ
Ad Position 24