ਅਜੀਤਵਾਲ, 5 ਮਾਰਚ (ਹਰਦੇਵ ਸਿੰਘ ਮਾਨ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੂੰ ਅਜੀਤਵਾਲ ਵਿਖੇ ਸਾਬਕਾ ਪੰਚ ਅਜਮੇਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਪੰਚਾਇਤੀ ਸ਼ਖ਼ਸੀਅਤਾਂ ਨਾਲ ਪਿੰਡ ਵਾਸੀਆਂ ਵੱਲੋਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਹਾਜ਼ਰ ਅਕਾਲੀ ਆਗੂਆਂ ਤੇ ਪਿੰਡ ਦੀਆਂ ਹੋਰ ਸ਼ਖ਼ਸੀਅਤਾਂ ਸਮੇਤ ਪਿੰਡ ਵਾਸੀਆਂ ਦਾ ਇਨ੍ਹਾਂ ਮਾਣ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਕੂਨ ਮਹਿਸੂਸ ਹੁੰਦਾ ਹੈ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਦੇ ਵੱਡੇ ਸਹਿਯੋਗ ਤੇ ਅਸ਼ੀਰਵਾਦ ਨਾਲ ਵਿਧਾਇਕ ਬਣ ਕੇ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਰੱਖ ਕੇ ਅਜੇ ਵੀ ਹਲਕੇ ਦੇ ਪਿੰਡਾਂ ਵਲੋਂ ਉਨ੍ਹਾਂ ਨੂੰ ਭਰਵਾ ਸਹਿਯੋਗ ਤੇ ਪਿਆਰ ਦਿੱਤਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣਾ ਕੇ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧਾ ਦਿੱਤੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਤੇ ਆਗੂਆਂ ਤੋਂ ਜੋ ਭਰਵਾਂ ਸਹਿਯੋਗ ਮਿਲ ਰਿਹਾ ਹੈ, ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਪਿੰਡ-ਪਿੰਡ ਜਾ ਕੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਦੇ ਹਰ ਵਰਗ ਲਈ ਉਸਾਰੂ ਨੀਤੀਆਂ ਪ੍ਰਤੀ ਜਾਣੂ ਕਰਵਾਉਂਦਿਆਂ ਅਕਾਲੀ ਦਲ ਦੇ ਪਰਿਵਾਰ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ | ਇਸ ਮੌਕੇ ਅਕਾਲੀ ਆਗੂ ਡਾ. ਨਿਰਮਲ ਸਿੰਘ ਭੱਟੀ ਨੇ ਬੀਬੀ ਭਾਗੀਕੇ ਅਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ | ਸਾਬਕਾ ਪੰਚ ਅਜਮੇਰ ਸਿੰਘ ਅਤੇ ਹਾਜ਼ਰ ਪਿੰਡ ਵਾਸੀ ਸ਼ਖ਼ਸੀਅਤਾਂ ਵੱਲੋਂ ਬੀਬੀ ਭਾਗੀਕੇ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਪੰਚ ਕੁਲਦੀਪ ਸਿੰਘ, ਸਾਬਕਾ ਪੰਚ ਜੱਗਾ ਸਿੰਘ, ਡਾਕਟਰ ਨਿਰਮਲ ਸਿੰਘ ਭੱਟੀ, ਭਾਈ ਬਲਵੀਰ ਸਿੰਘ, ਗੁਰਦੀਪ ਸਿੰਘ ਆਰੇ ਵਾਲੇ, ਨਛੱਤਰ ਸਿੰਘ, ਭਾਈ ਕਰਨੈਲ ਸਿੰਘ, ਨੰਬਰਦਾਰ ਹਰਮਨ ਸਿੰਘ, ਗੁਰਮੇਲ ਸਿੰਘ, ਸੰਦੀਪ ਸਿੰਘ, ਜੱਗਾ ਸਿੰਘ, ਜਗਤਾਰ ਸਿੰਘ ਤਾਰਾ, ਮੇਜਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਹੰਸਰਾ, ਸੋਨੀ ਭੱਠਲ, ਸੁਰਜੀਤ ਸਿੰਘ ਪਿੱਲਾ, ਪਰਮਪਾਲ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਬੀਬੀਆਂ ਮੌਜੂਦ ਸਨ |