19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਨਿਹਾਲ ਸਿੰਘ ਵਾਲਾ 'ਚ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ ਤੇ ਵਾਈਸ ਚੇਅਰਪਰਸਨ ਜਸਵੰਤ ਕੌਰ ਨੇ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 06-03-2026
ਬਾਘਾ ਪੁਰਾਣਾ, 5 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਕੁਝ ਸਮਾਂ ਪਹਿਲਾਂ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਗਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਨਿਹਾਲ ਸਿੰਘ ਵਾਲਾ ਵਿਖੇ ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੂੰ ਨਿਯੁਕਤੀ ਦੌਰਾਨ ਵਧਾਈ ਦਿੰਦੇ ਹੋਏ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸੰਮਤੀ ਦੀਆਂ ਚੋਣਾਂ 'ਚ ਜੇਤੂ ਰਹੇ ਉਮੀਦਵਾਰਾਂ ਨੇ ਬਲਾਕ 'ਚ ਆਪੋ-ਆਪਣਾ ਚਾਰਜ ਸੰਭਾਲ ਲਿਆ ਹੈ ਜਿਸ ਤਹਿਤ ਹਲਕਾ ਨਿਹਾਲ ਸਿੰਘ ਵਾਲਾ 'ਚ ਹਰਜਿੰਦਰ ਸਿੰਘ ਕੋਕਰੀ ਨੇ ਬਲਾਕ ਸੰਮਤੀ ਚੇਅਰਮੈਨ ਅਤੇ ਬੀਬੀ ਜਸਵੰਤ ਕੌਰ ਨੇ ਵਾਈਸ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਹੈ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀ ਹੋਈ ਜ਼ਿੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਸਹਿਯੋਗ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਪੈਸਿਆਂ ਦੇ ਲੈਣ-ਦੇਣ ਕਾਰਨ ਚੱਲੀ ਗੋਲੀ 'ਚ ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਸਦਾ ਆਪਣੇ ਵਲੰਟੀਅਰਾਂ ਨੂੰ ਮਾਣ ਬਖ਼ਸ਼ਿਆ-ਵਿਧਾਇਕ ਬਿਲਾਸਪੁਰ
Ad Position 24