ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀ.ਐਚ.ਸੀ. ਡਰੋਲੀ ਭਾਈ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਐਚ. ਪੀ.ਵੀ. ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਐਚ.ਪੀ.ਵੀ. ਵੈਕਸੀਨ ਤੇ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦੇ ਕੈਂਸਰ) ਦੀ ਰੋਕਥਾਮ ਸਬੰਧੀ ਭਰਪੂਰ ਜਾਣਕਾਰੀ ਦਿੰਦੇ ਹੋਏ ਡਾ. ਮੇਹਰ ਡਾਂਗ ਨੇ ਦੱਸਿਆ ਕਿ ਐਚ.ਪੀ.ਵੀ. ਵੈਕਸੀਨ ਇਕ ਅਜਿਹਾ ਟੀਕਾ ਹੈ, ਜੋ ਕਿ ਔਰਤਾਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਂਦਾ ਹੈ | ਇਹ ਕੈਂਸਰ ਇਕ ਵਾਇਰਸ (ਹਿਊਮਨ ਪੈਪੀਲੋਮਾਵਾਇਰਸ) ਰਾਹੀਂ ਫੈਲਦਾ ਹੈ | ਅੱਜ ਦੇ ਕੈਂਪ ਵਿੱਚ ਟੀਕਾਕਰਨ ਲਈ ਸਿੰਬਲਕਾਂਤ ਅਤੇ ਸੰਦੀਪ ਕੌਰ ਨੇ ਵਿਸ਼ੇਸ਼ ਤੌਰ ਭੂਮਿਕਾ ਨਿਭਾਈ | ਇਸ ਮੌਕੇ ਆਸ਼ਾ ਤੋਂ ਇਲਾਵਾ ਡਾ. ਵੈਭਵ ਕਾਮਰਾ ਅਤੇ ਸਿਹਤ ਸੁਪਰਵਾਈਜ਼ਰ ਬਲਰਾਜ ਸਿੰਘ ਹਾਜ਼ਰ ਸਨ |