13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਕਾਲੀ ਦਲ ਵਲੋਂ ਭਲੂਰ ਵਿਖੇ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਨੱਥੂਵਾਲਾ ਗਰਬੀ, 6 ਮਾਰਚ (ਨਵਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 12 ਮਾਰਚ ਨੂੰ ਹਲਕਾ ਬਾਘਾ ਪੁਰਾਣਾ 'ਚ ਕੀਤੀ ਜਾ ਰਹੀ ਰੈਲੀ ਨੂੰ ਕਾਮਯਾਬ ਕਰਨ ਵਾਸਤੇ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਦਿਨ ਰਾਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ | ਜਿਸ ਦੇ ਤਹਿਤ ਪਿੰਡ-ਪਿੰਡ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾ ਮੀਟਿੰਗਾਂ ਵਿਚ ਅਕਾਲੀ ਦਲ ਦੇ ਵਰਕਰਾਂ ਵਲੋਂ ਇਕੱਠ ਕੀਤਾ ਜਾ ਰਿਹਾ ਹੈ | ਇਸ ਨੂੰ ਮੁੱਖ ਰੱਖਦਿਆਂ ਪਿੰਡ ਭਲੂਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ 'ਚ ਕੀਤੀ ਮੀਟਿੰਗ 'ਚ ਬੋਲਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਅੱਜ ਪੰਜਾਬ 'ਚ ਸਰਕਾਰ ਨਾ ਦੀ ਕੋਈ ਚੀਜ਼ ਨਹੀ ਹੈ | ਪੰਜਾਬ ਪੁਲਿਸ ਸਟੇਟ ਬਣ ਚੁੱਕਾ ਹੈ | ਗੁੰਡਾ ਅਨਸਰ ਸ਼ਰੇਆਮ ਦਿਨ ਦਿਹਾੜੇ ਅਸਲਾ ਚੱਕੀ ਫਿਰਦੇ ਹਨ | ਰੋਜ਼ਾਨਾ ਹੀ ਸ਼ਰੇਆਮ ਸਰਕਾਰੀ ਸ਼ਹਿ 'ਤੇ ਕਤਲੋਗਾਰਦ ਹੋ ਰਹੀ ਹੈ | ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨ ਵਾਲਾ ਕੋਈ ਨਹੀ ਹੈ | ਸੱਚ ਦੇ ਰਾਸਤੇ 'ਤੇ ਚੱਲਣ ਵਾਲਿਆਂ ਨੂੰ ਜਾਂ ਤਾਂ ਜੇਲ੍ਹ ਮਿਲਦੀ ਹੈ ਜਾਂ ਫਿਰ ਗੋਲੀ | ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਨਸ਼ਾ, ਰਿਸ਼ਵਤਖ਼ੋਰੀ ਦਾ ਚਾਰੇ ਪਾਸੇ ਬੋਲਬਾਲਾ ਹੈ | ਉਨ੍ਹਾਂ ਕਿਹਾ ਕਿ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ, ਇਸ ਵਾਸਤੇ ਵੱਧ ਤੋਂ ਵੱਧ ਗਿਣਤੀ ਵਿਚ ਸਾਰੇ ਜਾਣੇ ਰੈਲੀ ਵਿਚ ਪਹੁੰਚਣ | ਇਸ ਮੌਕੇ ਅਕਾਲੀ ਆਗੂਆਂ ਨੇ ਜਥੇਦਾਰ ਮਾਹਲਾ ਨੂੰ ਭਰੋਸਾ ਦਿਵਾਇਆ ਕਿ ਉਹ ਪਿੰਡ ਭਲੂਰ ਤੋਂ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਬੋਹੜ ਸਿੰਘ, ਵੀਰਪਾਲ ਸਿੰਘ ਵੀਰੂ, ਜਰਨੈਲ ਸਿੰਘ, ਸੁਖਦੀਪ ਸਿੰਘ ਸੀਪਾ, ਸੰਦੀਪ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਸੰਧੂ, ਯੂਥ ਆਗੂ ਰਣਜੀਤ ਸਿੰਘ ਸੰਧੂ, ਸੋਨਾ ਬਰਾੜ, ਸਤਨਾਮ ਸਿੰਘ ਬਰਾੜ, ਕੁਲਦੀਪ ਬਰਾੜ, ਚਮਕੌਰ ਸਿੰਘ, ਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ 'ਤੇ ਪਾਬੰਦੀ <b... ਅਗਲੀ ਖ਼ਬਰ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ-ਚੇਅਰਮੈਨ ਸੰਜੀਵ ਨਰੂਲਾ <br/>
Ad Position 24