13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ 'ਤੇ ਪਾਬੰਦੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ 'ਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਦੂਜੇ ਆਵਾਜ਼ੀ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ | ਇਨ੍ਹਾਂ ਪਾਬੰਦੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼-2000 ਵਿਚ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ 'ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ | ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰ, ਐਂਪਲੀਫਾਇਰ, ਢੋਲ, ਡਰੱਮ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ 'ਤੇ (ਜਨ ਹਿਤ ਐਮਰਜੈਂਸੀ ਦੇ ਹਾਲਾਤ ਛੱਡ ਕੇ) ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ | ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ | ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ | ਇਹ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਲਈ ਭਲਕੇ ਹੋਵੇਗਾ ਵਿਧਾਨ ਸਭਾ ਵੱਲ ਮਾਰਚ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਭਲੂਰ ਵਿਖੇ ਮੀਟਿੰਗ <br/>
Ad Position 24