ਕਿਸ਼ਨਪੁਰਾ ਕਲਾਂ, 6 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵੱਖ-ਵੱਖ ਕਿਸਾਨ ਯੂਨੀਅਨਾਂ 'ਚ ਸਰਗਰਮ ਰਹੇ ਦਰਸ਼ਨ ਬਾਵਾ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਯੂਨੀਅਨ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਸੂਬਾ ਆਗੂ ਲਖਵੀਰ ਸਿੰਘ ਦੌਧਰ ਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਬੈਂਚ ਲਗਾ ਕੇ ਯੂਨੀਅਨ ਵਿਚ ਸ਼ਾਮਲ ਕੀਤਾ ਗਿਆ | ਗੱਲਬਾਤ ਕਰਦਿਆਂ ਸੂਬਾ ਆਗੂ ਲਖਵੀਰ ਸਿੰਘ ਦੌਧਰ, ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਕਿਸਾਨ-ਮਜ਼ਦੂਰ ਭਾਈਚਾਰੇ ਦੀ ਸਾਂਝ ਨੂੰ ਮਜ਼ਬੂਤ ਕਰਦਿਆਂ ਤਨਦੇਹੀ ਨਾਲ ਸੇਵਾ ਨਿਭਾਅ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਦਰਸ਼ਨ ਬਾਵਾ ਦੇ ਯੂਨੀਅਨ ਵਿਚ ਸ਼ਾਮਲ ਹੋਣ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਤਾਕਤ ਮਿਲੇਗੀ | ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ, ਪ੍ਰਧਾਨ ਅਜਮੇਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਨਿਰਮਲ ਸਿੰਘ ਸੰਘਾ ਪੇਂਟਰ, ਬਲਵੀਰ ਸਿੰਘ ਬਿੰਦਰ ਜੰਗ, ਬੂਟਾ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |