ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 7 ਮਾਰਚ ਨੂੰ ਜ਼ਿਲ੍ਹਾ ਮੋਗਾ ਵਿਚ ਮਹਿਲਾਵਾਂ ਤੇ ਕੁੜੀਆਂ ਦੀ ਖੇਡਾਂ ਵਿਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਅਸਮੀਤਾ ਤਹਿਤ ਇਕ ਵਿਸ਼ੇਸ਼ ਖੇਡ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਖੇਲੋ ਇੰਡੀਆ ਸੈਂਟਰ ਘਲੋਟੀ, ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਯੁਵਾ ਅਧਿਕਾਰੀ ਮਾਈ ਭਾਰਤ ਮੋਗਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਮਾਈ ਭਾਰਤ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵਲੋਂ ਦੇਸ਼ ਭਰ ਵਿਚ 250 ਲੋਕੇਸ਼ਨ ਉੱਤੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਤੇ ਕੁੜੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਿਹਤ ਅਤੇ ਫਿਟਨੈਸ ਬਾਰੇ ਜਾਗਰੂਕਤਾ ਵਧਾਉਣਾ ਅਤੇ ਖੇਡ ਸੰਸਕਾਰ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨਾ ਹੈ | ਜ਼ਿਲ੍ਹਾ ਯੁਵਾ ਅਧਿਕਾਰੀ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ, ਖੇਡ ਸੰਸਥਾਵਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਖੇਡ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈ ਕੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਖੇਡਾਂ ਅਤੇ ਫਿਟਨੈਸ ਦੇ ਜਸ਼ਨ ਵਜੋਂ