ਕਿਸ਼ਨਪੁਰਾ ਕਲਾਂ, 6 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਮੱਲ੍ਹੀਆਂ ਵਿਖੇ ਲੈਕ: ਕਰਮਜੀਤ ਕੌਰ ਗਿੱਲ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਤੇ ਵਿਸ਼ੇਸ਼ ਸਨਮਾਨ ਸਮਾਗਮ ਪਿੰ੍ਰਸੀਪਲ ਬਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੋਰੀਉਗਰਾਫ਼ੀ ਗੀਤ ਤੇ ਭਾਸ਼ਣ ਪੇਸ਼ ਕੀਤੇ ਗਏ ਤੇ ਨਾਲ ਲੈਕ: ਕਰਮਜੀਤ ਕੌਰ ਗਿੱਲ ਨਾਲ ਬਿਤਾਏ ਗਏ ਪਲਾਂ ਨੂੰ ਯਾਦ ਕਰਦਿਆਂ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੌਰਾਨ ਸੁਨੀਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਸਾਇੰਸ ਅਧਿਆਪਕਾ ਰਮਨਜੀਤ ਕੌਰ, ਸਾਇੰਸ ਮਾਸਟਰ ਹਰਜੀਤ ਸਿੰਘ, ਪਿ੍ੰਸੀਪਲ ਬਲਜੀਤ ਸਿੰਘ, ਮਾਸਟਰ ਜਸਵੀਰ ਸਿੰਘ, ਮਾਸਟਰ ਸੰਤੋਖ ਸਿੰਘ, ਲੈਕਚਰਾਰ ਬਲਜੀਤ ਕੌਰ ਤੇ ਬਚਿੱਤਰ ਕੌਰ ਪ੍ਰਧਾਨ ਇਸਤਰੀ ਵਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੰਬੋਧਨ ਕਰਦਿਆਂ ਕਿਹਾ ਕਿ ਲੈਕਚਰਾਰ ਕਰਮਜੀਤ ਕੌਰ ਨੇ 18 ਅਗਸਤ 1994 ਨੂੰ ਸਮਾਜਿਕ ਸਿੱਖਿਆ ਅਧਿਆਪਕਾਂ ਦੇ ਤੌਰ 'ਤੇ ਇਸੇ ਸਕੂਲ ਤੋਂ ਆਪਣੀ ਸੇਵਾ ਸ਼ੁਰੂ ਕੀਤੀ ਗਈ ਸੀ | ਪਿਛਲੇ ਸਾਲ 6 ਅਗਸਤ 2025 ਨੂੰ ਪੰਜਾਬੀ ਲੈਕਚਰਾਰ ਵਜੋਂ ਪਦ ਉੱਨਤ ਹੋ ਕੇ ਅੱਜ ਉਹ ਅਪਣੀ 32 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਮੱਲ੍ਹੀਆਂ ਤੋਂ ਹੀ ਸੇਵਾ ਮੁਕਤ ਹੋ ਗਏ ਹਨ | ਕਰਮਜੀਤ ਕੌਰ ਵਲੋਂ ਇਸ ਸਕੂਲ ਵਿਚ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਤਲਵੰਡੀ ਮੱਲ੍ਹੀਆਂ ਦੀ ਗ੍ਰਾਮ ਪੰਚਾਇਤ, ਸਕੂਲ ਸਟਾਫ਼ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਮਾਸਟਰ ਹਰਵਿੰਦਰ ਸਿੰਘ ਵਲੋਂ ਬਾਖ਼ੂਬੀ ਨਿਭਾਇਆ ਗਿਆ | ਅੰਤ 'ਚ ਕਰਮਜੀਤ ਕੌਰ ਗਿੱਲ ਵਲੋਂ ਜਿੱਥੇ ਸਕੂਲ ਨੂੰ ਇਨਵਰਟਰ, ਸਕੂਲ ਬੈੱਲ ਦਾਨ ਵਜੋਂ ਦਿੱਤਾ ਗਿਆ | ਉੱਥੇ ਸੇਵਾਦਾਰਾਂ ਤੇ ਹੋਰ ਦਰਜਾ ਚਾਰ ਕਰਮਚਾਰੀਆਂ ਨੂੰ ਤੋਹਫੇ ਭੇਟ ਕੀਤੇ ਗਏ | ਸਮਾਗਮ ਦੌਰਾਨ ਜਸਪਿੰਦਰ ਸਿੰਘ ਸਰਪੰਚ ਤਲਵੰਡੀ ਮੱਲ੍ਹੀਆਂ, ਹਰਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਜਸਪ੍ਰੀਤ ਕੌਰ ਸੰਧੂ, ਜਸ਼ਨਦੀਪ ਕੌਰ, ਮਨੀਸ਼ਾ ਕੁਮਾਰੀ, ਕਰਮਜੀਤ ਕੌਰ ਮੱਲ੍ਹੀ, ਰਮਨਦੀਪ ਕੌਰ, ਰਮਨਜੀਤ ਕੌਰ, ਵਿਨੀਤ ਕੁਮਾਰ, ਵਰਿੰਦਰਜੀਤ ਸਿੰਘ, ਕੁਲਜੀਤ ਸਿੰਘ, ਸੁਖਦੇਵ ਸਿੰਘ ਸਾਬਕਾ ਪਿ੍ੰਸੀਪਲ ਆਦਿ ਹਾਜ਼ਰ ਸਨ |