ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਅੱਜ ਅਗਰਵਾਲ ਸਮਾਜ ਸਭਾ ਵਲੋਂ ਮਹੱਤਵਪੂਰਨ ਮੀਟਿੰਗ ਪ੍ਰਧਾਨ ਡਾ. ਅਜੇ ਅਗਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿੱਥੇ ਅਗਰਵਾਲ ਭਾਈਚਾਰੇ ਦੇ ਬੱਚਿਆਂ ਨੂੰ ਵਿਆਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ 'ਤੇ ਚਰਚਾ ਕੀਤੀ ਗਈ | ਇਸ ਮੁਸ਼ਕਿਲ ਨੂੰ ਦੇਖਦੇ ਹੋਏ ਅਗਰਵਾਲ ਮੈਂਬਰਾਂ ਨੂੰ ਭਾਈਚਾਰੇ ਦੇ ਮੈਂਬਰਾਂ ਦੀ ਸਹਾਇਤਾ ਲਈ ਨਿਯੁਕਤ ਕੀਤਾ ਗਿਆ ਹੈ | ਮੀਟਿੰਗ ਵਿਚ ਮਹਾਰਾਜਾ ਅਗਰਸੈਨ ਦੀ ਤਸਵੀਰ 'ਤੇ ਵੀ ਚਰਚਾ ਕੀਤੀ ਗਈ | ਇਹ ਸਮਝਾਇਆ ਗਿਆ ਕਿ ਅਗਰਵਾਲ ਭਾਈਚਾਰੇ ਦੇ ਕਿਸੇ ਮੈਂਬਰ ਲਈ ਮਹਾਰਾਜਾ ਅਗਰਸੈਨ ਦੀ ਮੂਰਤੀ ਰੱਖਣਾ ਲਾਜ਼ਮੀ ਹੈ | ਜੇਕਰ ਕਿਸੇ ਅਗਰਵਾਲ ਪਰਿਵਾਰ ਕੋਲ ਮਹਾਰਾਜਾ ਅਗਰਸੈਨ ਦੀ ਮੂਰਤੀ ਨਹੀਂ ਹੈ, ਤਾਂ ਉਹ ਅਗਰਵਾਲ ਭਾਈਚਾਰੇ ਦੇ ਕਿਸੇ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ | ਅਗਰਵਾਲ ਭਾਈਚਾਰੇ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਮਹਾਰਾਜਾ ਅਗਰਸੈਨ ਬਾਰੇ ਦੱਸਣ ਤੇ ਉਨ੍ਹਾਂ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਿਤ ਕਰਨ | ਪ੍ਰਧਾਨ ਅਜੇ ਅਗਰਵਾਲ ਨੇ ਕਿਹਾ ਕਿ ਹੋਲੀ ਦੇ ਸ਼ੁੱਭ ਮੌਕੇ 'ਤੇ ਅਗਰਵਾਲ ਸਮਾਜ ਸਭਾ ਸਾਰਿਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀ ਹੈ | ਭਗਵਾਨ ਸ੍ਰੀ ਰਾਮ ਦਾ ਅਸ਼ੀਰਵਾਦ ਉਨ੍ਹਾਂ 'ਤੇ ਹਮੇਸ਼ਾ ਬਣਿਆ ਰਹੇ |