11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ''ਪਾਵਰ ਲਿਫ਼ਟਿੰਗ'' ਮੁਕਾਬਲੇ 'ਚ ਸੋਨੇ ਦਾ ਤਮਗ਼ਾ ਜਿੱਤਿਆ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਧਰਮਕੋਟ, 6 ਮਾਰਚ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ, ਜੋ ਕਿ ਆਈ.ਸੀ.ਐਸ. ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦੇ 11ਵੀਂ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਬਾਬਾ ਦੀਪ ਸਿੰਘ ਖੇਡ ਸੰਗਠਨ ਵਲੋਂ ਕਰਵਾਏ ਗਏ ਪਾਵਰ ਲਿਫ਼ਟਿੰਗ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਇਹ ਖੇਡ ਮੁਕਾਬਲਾ ਲੁਧਿਆਣਾ ਵਿਚ ਕਰਵਾਇਆ ਗਿਆ ਸੀ | ਪ੍ਰਭਜੋਤ ਸਿੰਘ ਨੂੰ ਸੋਨੇ ਦਾ ਤਮਗ਼ਾ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਜਿੱਤ ਦਾ ਸਿਹਰਾ ਬੱਚੇ ਦੀ ਕੜੀ ਮਿਹਨਤ ਨੂੰ ਜਾਂਦਾ ਹੈ, ਜਿਸ ਨੇ ਆਪਣੀ ਲਗਨ ਅਤੇ ਸਮਰਪਣ ਨਾਲ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀ ਦੀ ਸ਼ਲਾਘਾ ਕਰਦਿਆਂ ਹੋਰ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਸਫਲਤਾ ਪ੍ਰਾਪਤ ਕਰਨ ਨਾਲ ਸਾਡਾ ਆਤਮ-ਸਨਮਾਨ ਅਤੇ ਆਤਮ-ਵਿਸ਼ਵਾਸ ਵਧਦਾ ਹੈ | ਜਦੋਂ ਅਸੀਂ ਕਿਸੇ ਖੇਡ ਵਿਚ ਚੰਗਾ ਪ੍ਰਦਰਸ਼ਨ ਕਰਦੇ ਹਾਂ, ਤਾਂ ਸਾਨੂੰ ਅਹਿਸਾਸ ਹੁੰਦਾ ਹੈ ਕਿ ਅਸੀਂ ਕੁਝ ਵੀ ਹਾਸਲ ਕਰ ਸਕਦੇ ਹਾਂ ਅਤੇ ਆਪਣੀ ਮੰਜ਼ਿਲ ਤੱਕ ਪਹੁੰਚ ਸਕਦੇ ਹਾਂ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਇਲਾਕੇ ਦੇ ਸੂਝਵਾਨ ਲੋਕਾਂ ਨੂੰ 2026 ਦੇ ਨਵੇਂ ਸੈਸ਼ਨ ਲਈ ਦਾਖ਼ਲੇ ਕਰਨ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਅਧਿਆਪਕ ਤੋਂ ਚੱਲ ਰਿਹਾ ਡੇਮਰੂ ਦਾ ਸਰਕਾਰੀ ਸਕੂਲ ਅਗਲੀ ਖ਼ਬਰ ਅਗਰਵਾਲ ਸਮਾਜ ਸਭਾ ਦੀ ਮਹੱਤਵਪੂਰਨ ਮੀਟਿੰਗ
Ad Position 24