11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਗਾ ਵਿਖੇ 19 ਤੋਂ 21 ਮਾਰਚ ਤੱਕ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੈਂਪ (ਆਰ.ਏ.ਐਮ.ਪੀ.) ਸਕੀਮ ਅਧੀਨ 19 ਤੋਂ 21 ਮਾਰਚ 2026 ਤੱਕ ਜ਼ਿਲ੍ਹਾ ਪੱਧਰੀ ਪੰਜਾਬ ਸਖੀ ਸ਼ਕਤੀ ਮੇਲਾ ਲਗਾਇਆ ਜਾ ਰਿਹਾ ਹੈ | ਇਹ ਮੇਲਾ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਲਗਾਇਆ ਜਾਵੇਗਾ | ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਦਾ ਹੋਵੇਗਾ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਅਗਾਊਾ ਤਿਆਰੀਆਂ ਸਬੰਧੀ ਮੀਟਿੰਗ ਕਰਨ ਮੌਕੇ ਕੀਤਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਹੋ ਰਹੇ ਇਸ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਸੁਨਹਿਰਾ ਮੌਕਾ ਮਿਲੇਗਾ | ਮੇਲੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ | ਮੇਲੇ ਵਿਚ ਜਿਹੜੀਆਂ ਮਹਿਲਾਵਾਂ ਵਲੋਂ ਵਧੀਆ ਕਾਰਗੁਜ਼ਾਰੀ /ਸਟਾਲ ਲਾਈ ਜਾਵੇਗੀ, ਉਨ੍ਹਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਪੰਚਾਂ, ਮਿਊਾਸੀਪਲ ਕੌਂਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਸਖ਼ਤ ਮਿਹਨਤ ਕਰਨ ਵਾਲੇ ਕਿਰਤੀ ਜਰਨੈਲ ਸਿੰਘ ਦਾ ਐਨ.ਆਰ.ਆਈ. ਵਲੋਂ ਵਿਸ਼ੇਸ਼ ਸਨਮਾਨ
Ad Position 24