ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਦਿੱਤੇ ਗਏ ਸੱਦੇ ਮੁਤਾਬਿਕ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਵਲੋਂ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਮੇਨ ਗੇਟ ਦੇ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਿਸ ਕਰ ਕੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਲੋਂ ਵਾਅਦਾ-ਿਖ਼ਲਾਫ਼ੀ ਕਰਨ ਕਰ ਕੇ ਮੁਲਾਜ਼ਮਾਂ ਵਿਚ ਰੋਸ ਦੀ ਲਹਿਰ ਹੈ ਜਿਸ ਕਰਕੇ ਮੁਲਾਜ਼ਮ ਦਫ਼ਤਰਾਂ ਵਿਚੋਂ ਬਾਹਰ ਸੜਕਾਂ 'ਤੇ ਆ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ | ਆਗੂਆਂ ਨੇ ਦੱਸਿਆ ਕਿ ਮਿਤੀ 8 ਮਾਰਚ ਨੂੰ ਸੂਬਾ ਬਾਡੀ ਦੇ ਸੱਦੇ ਮੁਤਾਬਿਕ ਬਜਟ ਸੈਸ਼ਨ ਦੌਰਾਨ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਰੋਸ ਰੈਲੀ ਵਿਚ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਸੰਦੀਪ ਕੁਮਾਰ ਜਨਰਲ ਸਕੱਤਰ, ਦਲਬੀਰ ਸਿੰਘ ਪ੍ਰਧਾਨ ਡੀ.ਸੀ. ਦਫ਼ਤਰ, ਪ੍ਰਵੀਨ ਕੁਮਾਰ ਸੁਪਰਡੈਂਟ, ਪਰਮਿੰਦਰ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸੁਖਰਾਜ ਕੌਰ, ਰਮਨ ਮੈਡਮ, ਖਰਾਜਦੀਪ ਜੈਦਕਾ ਸੀਨੀਅਰ ਮੀਤ ਪ੍ਰਧਾਨ, ਗਗਨਦੀਪ ਸ਼ਰਮਾ ਸੁਪਰਡੈਂਟ, ਨਿਰਮਲ ਸਿੰਘ, ਹਰਪ੍ਰੀਤ ਸਿੰਘ, ਵਾਟਰ ਸਪਲਾਈ ਵਿਭਾਗ, ਹਰਜੋਤ ਭਿੰਡਰ, ਰਮੇਸ਼ ਕੁਮਾਰ, ਰੂਪ ਸਿੰਘ, ਬਹਾਦਰ ਸਿੰਘ, ਹਰਸ਼ਰਨ ਸਿੰਘ, ਜਸਵਿੰਦਰ ਸਿੰਘ ਸੀਨੀਅਰ ਸਹਾਇਕ, ਸੰਦੀਪ ਕੁਮਾਰ, ਅਨਮੋਲ ਰੋਜ਼ਗਾਰ ਦਫ਼ਤਰ, ਪਰਮਪਾਲ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਦਲਜੀਤ ਬੁੱਟਰ ਹਾਜ਼ਰ ਸਨ |