11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਰਕਾਰੀ ਕਾਲਜ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਪੰਜਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਧਰਮਕੋਟ, 6 ਮਾਰਚ (ਪਰਮਜੀਤ ਸਿੰਘ)-ਸਰਕਾਰੀ ਮਾਡਲ ਡਿਗਰੀ ਕਾਲਜ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਪੰਜਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਕਾਲਜ ਦੇ ਡੀ.ਡੀ.ਓ. ਸੁਮਨ ਲਤਾ ਦੀ ਯੋਗ ਅਗਵਾਈ ਹੇਠ ਇਹ ਖੇਡ ਸਮਾਗਮ ਕਰਵਾਇਆ ਗਿਆ | ਖੇਡ ਸਮਾਗਮ ਦੀ ਰਸਮੀ ਸ਼ੁਰੂਆਤ ਕਾਲਜ ਇੰਚਾਰਜ ਪ੍ਰੋ. ਰਸਮੀ ਕੰਬੋਜ ਦੁਆਰਾ ਕੀਤੀ ਗਈ | ਇਸ ਤੋਂ ਬਾਅਦ ਮਾਰਚ ਪਾਸਟ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਕਾਲਜ ਦੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਦੁਆਰਾ ਸਹੁੰ ਚੁੱਕੀ ਗਈ | ਉਸ ਤੋਂ ਬਾਅਦ ਕ੍ਰਮਵਾਰ 15 ਦੇ ਕਰੀਬ ਵੱਖ-ਵੱਖ ਈਵੈਂਟ ਕਰਵਾਏ ਗਏ | ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਈਵੈਂਟਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ | ਲੜਕੀਆਂ ਵਿਚੋਂ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਸ਼ੁਭਪ੍ਰੀਤ ਕੌਰ ਤੇ ਲੜਕਿਆਂ ਵਿਚੋਂ ਬੀ.ਏ. ਭਾਗ ਤੀਜਾ ਦਾ ਵਿਦਿਆਰਥੀ ਮਹਿਕਵੀਰ ਸਿੰਘ ਬੈਸਟ ਅਥਲੀਟ ਚੁਣਿਆ ਗਿਆ | ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਬੀਰ ਸਿੰਘ ਖੋਸਾ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਕਿਹਾ | ਪ੍ਰੋ. ਅਵਤਾਰ ਸਿੰਘ ਨੇ ਸਾਰੇ ਈਵੈਂਟਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਤੇ ਪ੍ਰੋ. ਜੋਤੀ ਬਾਲਾ ਨੇ ਸਟੇਜ ਦਾ ਸੰਚਾਲਨ ਕੀਤਾ | ਅੰਤ ਵਿਚ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਜਿੰਦਰ ਸਿੰਘ, ਹਰਦੀਪ ਸਿੰਘ, ਅਮਨਦੀਪ ਕੌਰ, ਮਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੂੰ ਛੱਡ ਸਾਬਕਾ ਸਰਪੰਚ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ <br/> ਅਗਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੀਤਾ ਪ੍ਰਦਰਸ਼ਨ <br/>
Ad Position 24