06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੇ ਬਚਾਅ ਲਈ ਸੁਰੱਖਿਅਤ ਟੀਕਾ-ਡਾ. ਰਿਪੂਦਮਨ <br/>

Ad Position 21
No active advertisement
ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਮਹਿੰਦਰਾ ਤੇ ਡਾ. ਅਸ਼ੋਕ ਸਿੰਗਲਾ ਡੀ.ਆਈ.ਓ. ਮੋਗਾ ਦੇ ਨਿਰਦੇਸ਼ ਅਨੁਸਾਰ ਡਾ. ਰਿਪੂਦਮਨ ਕੌਰ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੁਆਰਾ ਐਚ. ਪੀ. ਵੀ. ਵੈਕਸੀਨ 14 ਸਾਲ ਤੋਂ ਲੈ ਕੇ 15 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਨੂੰ ਵੈਕਸੀਨ ਲਾਈ ਗਈ | ਵੈਕਸੀਨ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਅਤੇ ਹੋਰ ਕੈਂਸਰਾਂ ਤੋਂ ਬਚਾਅ ਲਈ ਇਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਟੀਕਾ ਹੈ | ਭਾਰਤ ਸਰਕਾਰ 14 ਤੋਂ 15 ਸਾਲ ਦੀਆਂ ਕੁੜੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ 'ਤੇ ਮੁਫ਼ਤ ਟੀਕਾਕਰਨ ਮੁਹਿੰਮ ਚਲਾ ਰਹੀ ਹੈ | ਇਹ ਟੀਕਾ ਜਿਨਸੀ ਤੌਰ 'ਤੇ ਸਰਗਰਮ ਹੋਣ ਤੋਂ ਪਹਿਲਾਂ ਲਗਵਾਉਣਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ | ਇਸ ਟੀਕੇ ਦੀ ਮਹੱਤਤਾ ਬਾਰੇ ਸਕੂਲ ਵਿਚ ਜਾ ਕੇ ਹੈਲਥ ਡਿਪਾਰਟਮੈਂਟ ਵਲੋਂ ਕਿਸ਼ੋਰੀਆਂ ਨੂੰ ਇਸ ਵੈਕਸੀਨ ਸਬੰਧੀ ਜਾਣਕਾਰੀ ਦਿੱਤੀ ਗਈ | ਇਹ ਵੈਕਸੀਨ 14 ਤੋਂ 15 ਸਾਲ ਦੀ ਉਮਰ ਵਿਚ ਸਭ ਤੋਂ ਵੱਧ ਪ੍ਰਭਾਵਸ਼ਾਲੀ ਹੈ | ਇਸ ਦੀ ਸਿੰਗਲ ਡੋਜ਼ ਲਗਾਈ ਜਾਂਦੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਐਜੂਕੇਟਰ ਜਤਿੰਦਰ ਸੂਦ ਨੇ ਦੱਸਿਆ ਕਿ ਇਹ ਵੈਕਸੀਨ ਹਰ ਸੈਂਟਰ 'ਤੇ ਹਰ ਸਰਕਾਰੀ ਹਸਪਤਾਲ ਵਿਚ ਫ਼ਰੀ ਲਗਾਈ ਜਾਂਦੀ ਹੈ | ਇਹ ਵਾਇਰਸ ਨਾਲ ਹੋਣ ਵਾਲੇ ਬੱਚੇਦਾਨੀ ਦੇ ਕੈਂਸਰ ਤੇ ਜਣਨ ਅੰਗਾਂ ਦੇ ਵਾਰਟਸ ਅਤੇ ਹੋਰ ਕੈਂਸਰਾਂ ਤੋਂ ਸੁਰੱਖਿਆ ਪ੍ਰਧਾਨ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਹਾਂਪੁਰਖਾਂ ਦੀ ਸਾਲਾਨਾ ਬਰਸੀ 14 ਨੂੰ -ਮਹੰਤ ਕਮਲਜੀਤ ਸਿੰਘ ਸ਼ਾਸਤਰੀ <br/> ਅਗਲੀ ਖ਼ਬਰ ਪ੍ਰੀਤ ਮਨਪ੍ਰੀਤ ਦੀ ਪੁਸਤਕ 'ਧੁੱਪ ਛਾਂ ਦਾ ਅਨੁਪਾਤ' ਲੋਕ ਅਰਪਣ <br/>
Ad Position 24
No active advertisement