06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹੋਲੀ ਹਾਰਟ ਸਕੂਲ ਵਿਖੇ ਮਾਡਲ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਅਜੀਤ ਡੈਸਕ 08-03-2026
ਅਜੀਤਵਾਲ, 7 ਮਾਰਚ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਅਤੇ ਵਿਗਿਆਨਕ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਮਾਡਲ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸੁੰਦਰ ਅਤੇ ਜਾਣਕਾਰੀ ਭਰੇ ਮਾਡਲ ਤਿਆਰ ਕਰਕੇ ਪੇਸ਼ ਕੀਤੇ | ਜਿਨ੍ਹਾਂ ਵਿਚ ਬੱਚਿਆਂ ਨੇ ਨਵੀਂ ਤਕਨੀਕ ਨਾਲ ਸੰਬੰਧਿਤ ਮਾਡਲਾਂ ਨੇ ਬੱਚਿਆਂ ਦੀ ਕਲਾ ਅਤੇ ਹੁਨਰ ਨੂੰ ਸਾਹਮਣੇ ਲਿਆਂਦਾ¢ ਵਿਦਿਆਰਥੀਆਂ ਨੇ ਆਪਣੇ-ਆਪਣੇ ਮਾਡਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਕਿ ਇਹ ਮਾਡਲ ਸਾਡੇ ਰੋਜ਼ਾਨਾ ਜੀਵਨ ਵਿਚ ਕਿਵੇਂ ਲਾਭਦਾਇਕ ਹਨ¢ ਇਸ ਮਾਡਲ ਪ੍ਰਦਰਸ਼ਨੀ ਨੂੰ ਦੇਖਣ ਲਈ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿਚ ਪਹੁੰਚੇ¢ ਬੱਚਿਆਂ ਵਲੋਂ ਆਪਣੇ ਮਾਪਿਆਂ ਨੂੰ ਆਪਣੇ ਤਿਆਰ ਕੀਤੇ ਮਾਡਲ ਦਿਖਾ ਕੇ ਉਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਮਾਪਿਆਂ ਨੇ ਬੱਚਿਆਂ ਦੀ ਮਿਹਨਤ ਦੀ ਖੂਬ ਪ੍ਰਸ਼ੰਸਾ ਕੀਤੀ¢ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਰਚਨਾਤਮਿਕ ਗਤੀਵਿਧੀਆਂ ਬੱਚਿਆਂ ਦੀ ਸਮਝ ਨੂੰ ਹੋਰ ਵੀ ਮਜ਼ਬੂਤ ਬਣਾਉਂਦੀਆਂ ਹਨ¢ ਉਨ੍ਹਾਂ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਰਹਿਨੁਮਾਈ ਨਾਲ ਵਿਦਿਆਰਥੀਆਂ ਨੇ ਇੰਨੇ ਸੋਹਣੇ ਮਾਡਲ ਤਿਆਰ ਕੀਤੇ¢ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿੱਤ ਪਲਤਾ, ਸ਼੍ਰੈਆ ਪਲਤਾ ਨੇ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਅਧਿਆਪਕ ਮਾਪੇ-ਮਿਲਣੀ ਹੋਈ <br/> ਅਗਲੀ ਖ਼ਬਰ ਮਹਾਂਪੁਰਖਾਂ ਦੀ ਸਾਲਾਨਾ ਬਰਸੀ 14 ਨੂੰ -ਮਹੰਤ ਕਮਲਜੀਤ ਸਿੰਘ ਸ਼ਾਸਤਰੀ <br/>
Ad Position 24
No active advertisement