ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਮਹਿਲਾ ਦਿਵਸ ਮਨਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਔਰਤਾਂ ਸਮਾਜ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਵਿਦਿਆਰਥੀਆਂ ਵਿਚ ਔਰਤਾਂ ਦੇ ਸਤਿਕਾਰ, ਸਮਾਨਤਾ ਅਤੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ | ਅੰਤ ਵਿਚ ਸਾਰਿਆਂ ਨੂੰ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਸਮਾਜ ਵਿਚ ਔਰਤਾਂ ਦੀ ਮਹੱਤਤਾ ਨੂੰ ਸਮਝਣ ਦਾ ਸੁਨੇਹਾ ਦਿੱਤਾ ਗਿਆ |