ਕਿਸ਼ਨਪੁਰਾ ਕਲਾਂ, 7 ਮਾਰਚ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਬਲਾਕ ਸੰਮਤੀ ਜ਼ੋਨ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰਦੀਪ ਸਿੰਘ ਮਨੀਲਾ ਭਿੰਡਰ ਕਲਾਂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ¢ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਭਰ ਦੇ ਸੰਮਤੀ ਮੈਂਬਰਾਂ, ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ¢ ਚੇਅਰਮੈਨ ਬਣਨ ਦੀ ਖੁਸ਼ੀ ਵਿਚ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਈ ਗਈ¢ ਇਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਮਰਥਕਾਂ ਨੇ ਅਮਰਦੀਪ ਸਿੰਘ ਮਨੀਲਾ ਦਾ ਭਰਵਾਂ ਸਵਾਗਤ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ¢ ਇਸ ਮੌਕੇ ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ ਅਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਉਨ੍ਹਾਂ ਨੂੰ ਹਾਰ ਪਾ ਕੇ ਸਨਮਾਨਿਤ ਵੀ ਕੀਤਾ ਗਿਆ¢ ਇਸ ਮੌਕੇ ਚੇਅਰਮੈਨ ਅਮਰਦੀਪ ਸਿੰਘ ਮਨੀਲਾ ਨੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਮੇਰੇ 'ਤੇ ਵਿਸ਼ਵਾਸ ਕਰਕੇ ਇਹ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ¢ ਅਮਰਦੀਪ ਸਿੰਘ ਮਨੀਲਾ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸਮਝਦਿਆਂ ਇਲਾਕੇ ਦੇ ਹਰ ਪਿੰਡ ਦੇ ਵਿਕਾਸ ਲਈ ਯਤਨਸ਼ੀਲ ਰਹਿਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ¢ ਇਸ ਮੌਕੇ ਜਗਤਾਰ ਸਿੰਘ ਮਾਨ ਕਿਸ਼ਨਪੁਰਾ ਕਲਾਂ, ਬਲਕਾਰ ਸਿੰਘ ਨੰਬਰਦਾਰ, ਸੂਬੇਦਾਰ ਨਾਹਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਸੰਮਣ ਜੀ, ਰਜਿੰਦਰ ਸਿੰਘ ਰਾਜ ਮੀਤ ਪ੍ਰਧਾਨ ਸਹਿਕਾਰੀ ਸਭਾ, ਰਣਜੀਤ ਸਿੰਘ ਬਾਬੇਕੇ, ਦਵਿੰਦਰ ਸਿੰਘ ਪੱਪੂ, ਨਛੱਤਰ ਸਿੰਘ, ਸੁਖਦੇਵ ਸਿੰਘ ਸਾਬਕਾ ਪੰਚ, ਕੈਪਟਨ ਹਰਨੇਕ ਸਿੰਘ, ਭੁਪਿੰਦਰ ਸਿੰਘ ਅਕਾਲੀ, ਕੁਲਦੀਪ ਸਿੰਘ, ਕੁਲਜੀਤ ਸਿੰਘ, ਕੁਲਦੀਪ ਸਿੰਘ ਭੂਰਾ, ਗੁਰਬਚਨ ਸਿੰਘ ਗੱਚੀ ਤੋਂ ਇਲਾਵਾ ਹੋਰ ਅਹਿਮ ਸ਼ਖਸੀਅਤਾਂ ਹਾਜ਼ਰ ਸਨ¢