ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਖੁਖਰਾਣਾ ਤੋਂ ਅੰਮਿ੍ਤਸਰ ਦੇ ਦਰਬਾਰ ਸਾਹਿਬ ਲਈ ਬੱਸ ਯਾਤਰਾ ਰਵਾਨਾ ਹੋਈ | ਇਸ ਮੌਕੇ ਬਲਾਕ ਕਮੇਟੀ ਮੈਂਬਰ ਬੇਅੰਤ ਸਿੰਘ, ਕੁਲਦੀਪ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਇਹ ਪਵਿੱਤਰ ਯਾਤਰਾ ਸ਼ਰਧਾਲੂਆਂ ਲਈ ਬਹੁਤ ਹੀ ਖ਼ੁਸ਼ੀ ਦਾ ਮੌਕਾ ਬਣ ਗਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੀਰਥ ਯਾਤਰਾ ਯੋਜਨਾ ਮੋਗਾ ਜ਼ਿਲ੍ਹੇ ਵਿਚ ਜਾਰੀ ਰਹੇਗੀ | ਇਸ ਮੌਕੇ ਖੁਖਰਾਣਾ ਪਿੰਡ ਦੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਤੀਰਥ ਯਾਤਰਾ ਯੋਜਨਾ ਲਈ ਧੰਨਵਾਦ ਕੀਤਾ |