17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

'ਆਪ ਲੀਗਲ ਸੈੱਲ' ਨੇ ਵਕੀਲਾਂ ਦੇ ਚੈਂਬਰਾਂ ਨੂੰ ਘਰੇਲੂ ਟੈਰਿਫ ਵਿਚ ਸ਼ਾਮਿਲ ਕਰਨ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਗੁਰਤੇਜ ਸਿੰਘ ਬੱਬੀ)-ਆਪਣੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਸਮੂਹਿਕ ਤੌਰ 'ਤੇ ਸੰਘਰਸ਼ ਕਰ ਰਹੀਆਂ ਸਨ ਅਤੇ ਉਨ੍ਹਾਂ ਦੀ ਇਕ ਚਿਰੋਕਣੀ ਮੰਗ ਇਹ ਵੀ ਸੀ ਕਿ ਵਕੀਲਾਂ ਦੇ ਚੈਂਬਰਾਂ ਨੂੰ ਘਰੇਲੂ ਟੈਰਿਫ ਵਿਚ ਸ਼ਾਮਿਲ ਕੀਤਾ ਜਾਵੇ ਅਤੇ ਇਹ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਹ ਮੰਗ ਮੰਨ ਲਈ ਗਈ ਜਿਸ ਨਾਲ ਜਿੱਥੇ ਪੰਜਾਬ ਦੇ ਸਾਰੇ ਵਕੀਲ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ ਉੱਥੇ ਅੱਜ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਵਿਚ 'ਆਪ ਲੀਗਲ ਸੈੱਲ' ਦੇ ਪ੍ਰਧਾਨ ਐਡਵੋਕੇਟ ਬਰਿੰਦਰ ਸਿੰਘ ਰੱਤੀਆਂ ਦੀ ਅਗਵਾਈ ਹੇਠ ਇਕ ਧੰਨਵਾਦੀ ਇਕੱਤਰਤਾ ਕੀਤੀ ਗਈ ਅਤੇ ਮੰਗ ਪੂਰੀ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਬਾਰ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਤੇ 'ਆਪ ਲੀਗਲ ਵਿੰਗ' ਦੇ ਐਡਵੋਕੇਟ ਬਰਿੰਦਰ ਸਿੰਘ ਰੱਤੀਆਂ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਅਤੇ ਦੂਰ ਅੰਦੇਸ਼ੀ ਲੀਡਰਸ਼ਿਪ ਦਾ ਪ੍ਰਮਾਣ ਹੈ ਕਿਉਂਕਿ ਵਕੀਲਾਂ ਦੇ ਚੈਂਬਰ ਕੋਈ ਵਪਾਰਕ ਦੁਕਾਨ ਨਹੀਂ ਸਗੋਂ ਨਿਆਂ ਦੇ ਪ੍ਰਬੰਧ ਨੂੰ ਸਮਰਪਿਤ ਇਕ ਸਮਾਜਿਕ ਤੇ ਬੌਧਿਕ ਕਾਰਜ ਹੈ ਅਤੇ ਪੰਜਾਬ ਸਰਕਾਰ ਨੇ ਇਸ ਮੰਗ ਨੂੰ ਪੂਰੀ ਕਰਕੇ ਕਾਨੂੰਨੀ ਪੇਸ਼ੇ ਦੇ ਮਾਣ ਸਤਿਕਾਰ ਵਿਚ ਵਾਧਾ ਕੀਤਾ ਹੈ¢ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ 'ਆਪ' ਸਰਕਾਰ ਦੇ ਰਾਜ ਵਿਚ ਸਮਾਜ ਦੇ ਹਰ ਵਰਗ ਕਿਸਾਨਾਂ ਤੇ ਮਜ਼ਦੂਰਾਂ ਤੋਂ ਲੈ ਕੇ ਵਕੀਲਾਂ ਵਰਗੇ ਪੇਸ਼ਾਵਰਾਂ ਤੱਕ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਭਵਿੱਖ ਵਿਚ ਵੀ ਚੰਗੀ ਆਸ ਬੱਝਦੀ ਹੈ¢ ਇਸ ਮੌਕੇ ਸੈਕਟਰੀ ਰਾਜੀਵ ਮਿੱਤਲ, ਮੀਤ ਪ੍ਰਧਾਨ ਪਰਮਿੰਦਰ ਸਿੰਘ ਸੰਧੂ, ਫਾਈਨਾਂਸ ਸਕੱਤਰ ਅੰਕਿਤ ਗੁਪਤਾ, ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਚਾਹਲ, ਰਾਜਪਾਲ ਸ਼ਰਮਾ, ਅਮਤੇਸ਼ਵਰ ਸ਼ਰਮਾ, ਮੈਡਮ ਮੀਨਾ ਸ਼ਰਮਾ, ਰੁਪਿੰਦਰ ਕÏਰ ਆਦਿ ਐਡਵੋਕੇਟ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਦੇ ਦਰਬਾਰ ਸਾਹਿਬ ਲਈ ਖੁਖਰਾਣਾ ਤੋਂ ਬੱਸ ਰਵਾਨਾ <br/>
Ad Position 24