18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਸਾਈਬਰ ਕੈਫ਼ੇ ਵਾਲਿਆਂ ਨੂੰ ਅਹਿਮ ਆਦੇਸ਼, ਵਿਅਕਤੀਆਂ ਦੀ ਪਛਾਣ ਰਜਿਸਟਰ ਵਿਚ ਜ਼ਰੂਰ ਦਰਜ ਕੀਤੀ ਜਾਵੇ <br/>

Ad Position 21
No active advertisement
ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫ਼ੇ ਮਾਲਕਾਂ ਨੂੰ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਬਾਰੇ ਸਾਈਬਰ ਕੈਫ਼ੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ, ਉਸ ਨੂੰ ਸਾਈਬਰ ਕੈਫ਼ੇ ਦੇ ਪ੍ਰਯੋਗ ਤੋਂ ਵਰਜਿਤ ਕਰਨਾ ਚਾਹੀਦਾ ਹੈ | ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿਚ ਦਰਜ ਕਰਨੀ, ਰਜਿਸਟਰ ਵਿਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿਚ ਉਸ ਦਾ ਨਾਂਅ, ਪਤਾ, ਟੈਲੀਫ਼ੋਨ ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ | ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫ਼ੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ | ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਿਆ ਜਾਵੇ | ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫ਼ੇ ਦੇ ਮਾਲਕ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਨੂੰ ਜ਼ਰੂਰ ਦੇਣ | ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਲਾਜ਼ਮੀ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿਚ ਵੱਡੇ ਪੱਧਰ 'ਤੇ ਵਪਾਰਕ ਸਥਾਨ/ਦੁਕਾਨਾਂ ਨੂੰ ਸਾਈਬਰ ਕੈਫ਼ੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਇਨ੍ਹਾਂ ਸੁਵਿਧਾਵਾਂ ਦਾ ਲਾਭ ਉਠਾਉਣ ਲਈ ਜਿਸ ਵਿਚ ਈ-ਮੇਲ ਕਰਨਾ ਵੀ ਸ਼ਾਮਿਲ ਹੈ, ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਸਥਾਨਾਂ 'ਤੇ ਜਾਂਦੇ ਹਨ ਅਤੇ ਕੁਝ ਸਮਾਜ ਵਿਰੋਧੀ ਤੱਤ, ਅਪਰਾਧੀ ਅਤੇ ਅੱਤਵਾਦੀ ਇਨ੍ਹਾਂ ਸੁਵਿਧਾਵਾਂ ਦਾ ਪ੍ਰਯੋਗ ਸੁਰੱਖਿਆ/ਜਾਂਚ ਏਜੰਸੀਆਂ, ਲੋਕਾਂ ਵਿਚ ਹਫ਼ੜਾ ਦਫ਼ੜੀ ਫੈਲਾਉਣ, ਆਮ ਜਨਤਾ, ਵੀ.ਆਈ.ਪੀ. ਅਤੇ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਅਤੇ ਅਜਿਹੀਆਂ ਅੱਤਵਾਦੀ ਗਤੀਵਿਧੀਆਂ ਚਲਾਉਣ, ਜੋ ਰਾਜ ਦੀ ਸੁਰੱਖਿਆ ਨੂੰ ਪ੍ਰਤੱਖ ਤੌਰ 'ਤੇ ਪ੍ਰਭਾਵਿਤ ਕਰਦੀਆਂ ਹੋਣ, ਲਈ ਕਰ ਸਕਦੇ ਹਨ | ਮਨੁੱਖੀ ਜੀਵਨ ਦੇ ਖ਼ਤਰਿਆਂ ਦੀ ਰੋਕਥਾਮ, ਅਜਿਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਜੋ ਰਾਜ ਦੀ ਸੁਰੱਖਿਆ ਲਈ ਖ਼ਤਰਾ ਬਣ ਸਕਦੀਆਂ ਹਨ ਅਤੇ ਸਮਾਜ ਦੀ ਸ਼ਾਂਤੀ ਨੂੰ ਭੰਗ ਕਰ ਸਕਦੀਆਂ ਹਨ, ਉੱਪਰ ਕਾਰਵਾਈ ਕਰਨੀ ਜ਼ਰੂਰੀ ਹੈ | ਇਹ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ 55 ਸਾਲ ਦੀ ਉਮਰ ਵਿਚ ਵੀ ਨੌਜਵਾਨਾਂ ਨੂੰ ਮਾਤ ਦੇ ਰਿਹਾ ਭਿੰਡਰ ਖੁਰਦ ਦਾ ਦੌੜਾਕ ਬਾਬਾ ਬਲਵਿੰਦਰ ਸਿੰਘ <br/> ਅਗਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਮੋਗਾ ਦੀ ਹੋਈ ਮੀਟਿੰਗ <br/>
Ad Position 24