18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਕਾਸਸ਼ੀਲ ਦੇਸ਼ ਦਾ ਦਾਅਵਾ ਕਰਨ ਵਾਲੇ ਮੋਦੀ ਨੇ ਟਰੰਪ ਅੱਗੇ ਟੇਕੇ ਗੋਡੇ-ਧਰਮਸੋਤ <br/>

Ad Position 21
No active advertisement
ਅਜੀਤ ਡੈਸਕ 08-03-2026
ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਸੂਬਾਈ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਕਾਂਗਰਸ ਮੋਗਾ ਦੇ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਸਾਬਕਾ ਵਿਧਾਇਕ ਵਿਜੇ ਸਾਥੀ, ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਸੱਚਰ, ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ, ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਮਨਜੀਤ ਸਿੰਘ ਮਾਨ, ਕਾਂਗਰਸ ਦੇ ਜਨਰਲ ਸਕੱਤਰ ਸਵਰਨ ਸਿੰਘ ਆਦੀਵਾਲ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸਭ ਤੋਂ ਪਹਿਲਾਂ ਵਿਨੋਦ ਬਾਂਸਲ ਨੇ ਮੋਗਾ ਪੁੱਜਣ 'ਤੇ ਜ਼ਿਲ੍ਹਾ ਕਾਂਗਰਸ ਮੋਗਾ ਵਲੋਂ ਜੀ ਆਇਆਂ ਕਿਹਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਵਿਕਾਸਸ਼ੀਲ ਭਾਰਤ ਦਾ ਦਾਅਵਾ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਉਸ ਨਾਲ ਰਲ ਕੇ ਜੋ ਫ਼ੈਸਲੇ ਲਏ ਜਾ ਰਹੇ ਹਨ, ਉਹ ਦੇਸ਼ ਦੇ ਹਿਤ ਵਿਚ ਨਹੀਂ ਅਤੇ ਜੋ ਟਰੰਪ ਨਾਲ ਟਰੇਡ ਡੀਲ ਕੀਤੀ ਹੈ, ਉਹ ਭਾਰਤ ਦੇ ਕਿਸਾਨਾਂ ਲਈ ਪੂਰੀ ਤਰ੍ਹਾਂ ਨੁਕਸਾਨਦੇਹ ਹੈ ਤੇ ਇਸ ਨਾਲ ਦੇਸ਼ ਦਾ ਕਿਸਾਨ ਹੋਰ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਜਾਵੇਗਾ ਤੇ ਸਾਡੇ ਕਿਸਾਨਾਂ ਦਾ ਕੀਤਾ ਉਤਪਾਦ ਰੁਲ ਜਾਵੇਗਾ | ਇਸ ਲਈ ਇਨ੍ਹਾਂ ਨੀਤੀਆਂ ਦੇ ਖ਼ਿਲਾਫ਼ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੂਰੇ ਦੇਸ਼ ਵਿਚ ਸੰਘਰਸ਼ ਕਰ ਰਹੇ ਹਨ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਖ਼ਿਲਾਫ਼ ਲੜਾਈ ਲੜ ਰਹੀ ਹੈ | ਉਨ੍ਹਾਂ ਕਿਹਾ ਕਿ ਹੈਰਤ-ਅੰਗੇਜ਼ ਗੱਲ ਇਹ ਹੈ ਕਿ ਹੁਣ ਅਮਰੀਕਾ ਇਜ਼ਰਾਈਲ ਤੇ ਇਰਾਨ ਦੀ ਲੜਾਈ ਦੌਰਾਨ ਦੇਸ਼ ਦਾ ਪ੍ਰਧਾਨ ਮੰਤਰੀ ਤੇਲ ਖ਼ਰੀਦਣ ਲਈ ਵੀ ਟਰੰਪ ਤੋਂ ਆਗਿਆ ਲੈ ਰਿਹਾ ਹੈ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਟਰੰਪ ਦੇ ਗ਼ੁਲਾਮ ਹੋ ਕੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਤਾਨਾਸ਼ਾਹੀ ਸ਼ਾਸਕ ਹੈ | ਧਰਮਸੋਤ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਵਿਚ ਕਾਂਗਰਸ ਆਪਣੀ ਸਰਕਾਰ ਬਣਾਏਗੀ ਤੇ ਸੂਬੇ ਨੂੰ ਆਪ ਵਾਲਿਆਂ ਤੋਂ ਛੁਟਕਾਰਾ ਦੁਆ ਕੇ ਸੂਬੇ ਨੂੰ ਖ਼ੁਸ਼ਹਾਲੀ ਤੇ ਵਿਕਾਸ ਵੱਲ ਲੈ ਕੇ ਜਾਵੇਗੀ | ਉਨ੍ਹਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਸਾਲ 2027 ਦੀਆਂ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵਿਚ ਜੁੱਟ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਉਪਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਡਿੰਪਲ, ਗੁਰਨੂਰ ਦੌਧਰ, ਕੌਂਸਲਰ ਸਾਹਿਲ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕੰਪਿਊਟਰ ਤੇ ਐਸੋਸੀਏਟ ਅਧਿਆਪਕਾਂ ਦਾ ਸ਼ੋਸ਼ਣ ਬੰਦ ਕਰੇ-ਬਿਲਗਾ/ਚੀਮਾ ਅਗਲੀ ਖ਼ਬਰ 55 ਸਾਲ ਦੀ ਉਮਰ ਵਿਚ ਵੀ ਨੌਜਵਾਨਾਂ ਨੂੰ ਮਾਤ ਦੇ ਰਿਹਾ ਭਿੰਡਰ ਖੁਰਦ ਦਾ ਦੌੜਾਕ ਬਾਬਾ ਬਲਵਿੰਦਰ ਸਿੰਘ <br/>
Ad Position 24