13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

12 ਦੀ ਬਾਘਾ ਪੁਰਾਣਾ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੱਬਾਂ ਭਾਰ ਹੋਏ ਅਕਾਲੀ ਆਗੂ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਠੱਠੀ ਭਾਈ, 8 ਮਾਰਚ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੱਬਾਂ ਭਾਰ ਹੋਏ ਹਲਕੇ ਦੇ ਅਕਾਲੀ ਆਗੂਆਂ ਵਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਸਰਕਲ ਸੁਖਾਨੰਦ ਦੇ ਸਾਬਕਾ ਪ੍ਰਧਾਨ ਅੰਗਰੇਜ਼ ਸਿੰਘ ਬਰਾੜ ਆੜ੍ਹਤੀ ਸੁਖਾਨੰਦ, ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਸਿੱਧੂ ਸੁਖਾਨੰਦ, ਸਾਬਕਾ ਸੁਸਾਇਟੀ ਪ੍ਰਧਾਨ ਇਕਬਾਲ ਸਿੰਘ ਵਾਲੀਆ, ਸਾਬਕਾ ਸਹਿਕਾਰੀ ਸਭਾ ਪ੍ਰਧਾਨ ਜੱਸਾ ਸਿੰਘ ਬਰਾੜ, ਸਾਬਕਾ ਸਰਕਲ ਪ੍ਰਧਾਨ ਕੁਲਦੀਪ ਸਿੰਘ ਵਾਂਦਰ, ਸੀਨੀਅਰ ਅਕਾਲੀ ਆਗੂ ਨੰਬਰਦਾਰ ਕੁਲਜੀਤ ਸਿੰਘ ਚੀਦਾ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਸਿੱਧੂ ਬੰਬੀਹਾ ਭਾਈ ਤੇ ਅਕਾਲੀ ਆਗੂ ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫਾ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਇਹ ਰੈਲੀ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦੇ ਖ਼ਿਲਾਫ ਲੋਕਾਂ ਦੀ ਆਵਾਜ਼ ਬਣੇਗੀ | ਇਸ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਵੱਡਾ ਇਕੱਠ ਕਰਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ | ਰੈਲੀ 'ਚ ਯੂਥ ਵਿੰਗ ਦੀ ਵੱਡੀ ਸ਼ਮੂਲੀਅਤ ਲਈ ਜਿੱਥੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਤੇ ਜਸਪ੍ਰੀਤ ਸਿੰਘ ਮਾਹਲਾ ਵਲੋਂ ਵੱਡੀ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਸੁਖਚਰਨ ਸਿੰਘ ਸ਼ਿੰਦਾ ਠੱਠੀ ਭਾਈ, ਚੇਅਰਮੈਨ ਹਰਮੇਲ ਸਿੰਘ ਮੌੜ, ਸਰਕਲ ਪ੍ਰਧਾਨ ਇਕੱਤਰ ਸਿੰਘ ਥਰਾਜ ਵਲੋਂ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਦੀਪ ਸਿੰਘ ਵਲੋਂ ਸਰਕਾਰੀ ਸਕੂਲ ਚੰਦ ਪੁਰਾਣਾ ਦੇ ਨਵੇਂ ਦਫ਼ਤਰ ਤੇ ਕਲਰਕ ਰੂਮ ਦਾ ਉਦਘਾਟਨ ਅਗਲੀ ਖ਼ਬਰ ਰਾਜੇਆਣਾ ਦੀ ਅਗਵਾਈ ਹੇਠ ਆਗੂਆਂ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਨ ਦਾ ਐਲਾਨ
Ad Position 24