ਗੁਰਦੁਆਰਾ ਚੰਦ ਪੁਰਾਣਾ ਵਿਖੇ ਸਾਲਾਨਾ ਸਮਾਗਮ ਨੂੰ ਸਮਰਪਿਤ ਅਖੰਡ ਪਾਠਾਂ ਦੀ ਦੂਜੀ ਲੜੀ ਦੇ ਭੋਗ ਪਾਏ
ਅਜੀਤ ਡੈਸਕ
09-03-2026
ਬਾਘਾ ਪੁਰਾਣਾ, 8 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਮਨੁੱਖਤਾ ਦੀ ਸੇਵਾ ਤੇ ਧਰਮ ਪ੍ਰਚਾਰ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਤੇ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਤੇ ਬਰਸੀ ਸਮਾਗਮ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਦੂਸਰੀ ਲੜੀ ਦੇ 17 ਪਾਠਾਂ ਦੇ ਭੋਗ ਪਾਏ ਗਏ ਤੇ ਤੀਸਰੀ ਲੜੀ ਅਰੰਭ ਕੀਤੀ ਗਈ ਜਿੰਨ੍ਹਾਂ ਦੇ ਭੋਗ 10 ਮਾਰਚ ਨੂੰ ਪਾਏ ਜਾਣਗੇ | ਆਖਰੀ ਲੜੀ ਦੇ ਭੋਗ 14 ਮਾਰਚ ਨੂੰ ਪਾਏ ਜਾਣਗੇ ਤੇ 15 ਮਾਰਚ (2 ਚੇਤ) ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ | ਇਸ ਮੌਕੇ ਅਖੰਡ ਪਾਠ ਪ੍ਰਕਾਸ਼ ਕਰਵਾਉਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਗੁਰੂਆਂ ਦੇ ਦਿਹਾੜੇ ਸਾਨੂੰ ਸਭਨਾਂ ਨੂੰ ਇਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ 15 ਮਾਰਚ ਦਿਨ ਐਤਵਾਰ ਦੇ ਸਾਲਾਨਾ ਸਮਾਗਮ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਭਾਈ ਬਲਦੇਵ ਸਿੰਘ ਮੋਗਾ, ਭਾਈ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਛਿਆਰਟਾ ਸਾਹਿਬ, ਚੈਨ ਸਿੰਘ ਰਸੂਲਪੁਰ, ਪ੍ਰਧਾਨ ਪਰਮਿੰਦਰ ਸਿੰਘ ਲੰਗੇਆਣਾ, ਦਰਸ਼ਨ ਸਿੰਘ ਡਰੋਲੀ ਭਾਈ, ਧਰਮ ਸਿੰਘ ਕਾਲੇਕੇ, ਸੂਬੇਦਾਰ ਚਰਨ ਸਿੰਘ, ਸ਼ੇਰ ਸਿੰਘ ਬਰਾੜ ਚੰਦ ਪੁਰਾਣਾ, ਨਿਰਭੈ ਸਿੰਘ ਬਰੇਸ਼ਾ ਯੂ.ਕੇ., ਨਿਰਮਲ ਸਿੰਘ ਡੇਅਰੀ ਵਾਲਾ, ਰਾਜੂ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਕੁਲਵੀਰ ਸਿੰਘ ਕੋਠੇ ਪੱਤੀ ਮੁਹੱਬਤ, ਗਾਮਾ ਸਿੰਘ ਮੋਗਾ, ਭਗਵੰਤ ਸਿੰਘ ਨੰਬਰਦਾਰ ਹਰਿਆਣਾ, ਗੁਰਜੰਟ ਸਿੰਘ, ਲਖਵਿੰਦਰ ਸਿੰਘ ਕੋਠੇ ਬੀੜ, ਅਜਮੇਰ ਸਿੰਘ, ਨਛੱਤਰ ਸਿੰਘ, ਨੰਬਰਦਾਰ ਭਗਵੰਤ ਸਿੰਘ ਗੋਲਾ ਚੀਕਾਂ, ਡਾ: ਅਵਤਾਰ ਸਿੰਘ ਆਦਿ ਹਾਜ਼ਰ ਸਨ |