ਬਾਘਾ ਪੁਰਾਣਾ, 8 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ ਵਲੋਂ ਉੱਘੇ ਕਬੱਡੀ ਖਿਡਾਰੀ ਤੇ ਪੰਜਾਬੀ ਲੇਖਕ ਕੈਨੇਡੀਅਨ ਗੁਰਦੇਵ ਸਿੰਘ ਬਰਾੜ ਆਲਮਵਾਲਾ ਜੋ ਕੁਝ ਸਮੇਂ ਲਈ ਪੰਜਾਬ ਫੇਰੀ 'ਤੇ ਆਏ ਹੋਏ ਹਨ ਉਨ੍ਹਾਂ ਨਾਲ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਾਹਿਤਕ ਮਿਲਣੀ ਤੇ ਪੁਸਤਕ ਲੋਕ ਅਰਪਣ ਸਮਾਗਮ ਬਾਵਰਾ ਹਾਊਸ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਕਰਵਾਇਆ ਗਿਆ¢ ਸਮਾਗਮ ਦੌਰਾਨ ਸਭਾ ਦੇ ਸਾਬਕਾ ਪ੍ਰਧਾਨ ਲਖਵੀਰ ਸਿੰਘ ਕੋਮਲ ਵਲੋਂ ਲੇਖਕ ਗੁਰਦੇਵ ਸਿੰਘ ਦੇ ਪਰਿਵਾਰ ਬਾਰੇ ਜਾਣਕਾਰੀ ਦਿੱਤੀ ਗਈ¢ ਉਪਰੰਤ ਗੁਰਦੇਵ ਸਿੰਘ ਨੇ ਆਪਣੇ ਸਾਹਿਤਕ ਸਫਰ ਬਾਰੇ ਤੇ ਨਿੱਜੀ ਜ਼ਿੰਦਗੀ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਹੁਣ ਤੱਕ ਤਿੰਨ ਪੁਸਤਕਾਂ ਪਾਠਕਾਂ ਦੇ ਸਨਮੁੱਖ ਹੋ ਚੁੱਕੀਆਂ ਹਨ¢ ਉਨ੍ਹਾਂ ਦੇ ਸਾਹਿਤਕ ਸਫਰ ਦੌਰਾਨ ਉਨ੍ਹਾਂ ਦੇ ਪਿਤਾ ਅਵਤਾਰ ਸਿੰਘ, ਮਾਤਾ ਹਰਬੰਸ ਕੌਰ ਤੋਂ ਇਲਾਵਾ ਪਤਨੀ ਤੇ ਬੱਚਿਆਂ ਦਾ ਵਡਮੁੱਲਾ ਯੋਗਦਾਨ ਹੈ¢ ਇਸ ਮੌਕੇ ਪੰਜਾਬੀ ਮਾਂ ਡਾਟ ਕਾਮ ਯੂ.ਐਸ.ਏ. ਦੇ ਸੰਸਥਾਪਕ ਤੇ ਸਭਾ ਦੇ ਸਰਪ੍ਰਸਤ ਜਗਜੀਤ ਸਿੰਘ ਬਾਵਰਾ ਵਲੋਂ ਵਿਦੇਸ਼ਾਂ ਵਿਚ ਪੰਜਾਬੀ ਪ੍ਰਵਾਸੀਆਂ ਦੀ ਜ਼ਿੰਦਗੀ ਬਾਰੇ ਨੁਕਤੇ ਸਾਂਝੇ ਕੀਤੇ ਗਏ¢ ਉਪਰੰਤ ਕੈਨੇਡੀਅਨ ਗੁਰਦੇਵ ਸਿੰਘ ਬਰਾੜ ਦੀ ਨਵ-ਪ੍ਰਕਾਸ਼ਿਤ ਵਾਰਤਕ ਪੁਸਤਕ 'ਉਦਰੇਵਾਂ' ਨੂੰ ਲੋਕ ਅਰਪਣ ਕਰਨ ਦੀ ਰਸਮ ਸਭਾ ਦੇ ਪ੍ਰਧਾਨ ਡਾ. ਸਾਧੂ ਰਾਮ ਲੰਗੇਆਣਾ ਦੇ ਨਾਲ ਸਭਾ ਦੇ ਹਾਜ਼ਰ ਨੁਮਾਇੰਦਿਆਂ ਜਗਜੀਤ ਸਿੰਘ ਬਾਵਰਾ, ਮਲਕੀਤ ਕੌਰ ਬਾਵਰਾ, ਮੁਕੰਦ ਕਮਲ, ਪਰਮਜੀਤ ਸਿੰਘ ਬਾਘਾ ਪੁਰਾਣਾ, ਜਗਦੀਸ਼ ਪ੍ਰੀਤਮ, ਲਖਵੀਰ ਸਿੰਘ ਕੋਮਲ, ਕੰਵਲਜੀਤ ਭੋਲਾ ਲੰਡੇ ਵਲੋਂ ਨਿਭਾਈ ਗਈ |