14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚਾਰ ਸਾਲ ਬਾਅਦ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣਾ ਚੋਣ ਸਟੰਟ-ਐਡਵੋਕੇਟ ਰਵੀ ਗਰੇਵਾਲ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਚਾਰ ਸਾਲ ਬੀਤ ਜਾਣ ਤੋਂ ਬਾਅਦ 'ਆਪ' ਸਰਕਾਰ ਨੇ ਪੇਸ਼ ਬਜਟ ਵਿਚ ਅÏਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਜੋ ਐਲਾਨ ਕੀਤਾ ਹੈ, ਉਹ ਚੋਣ ਸਟੰਟ ਤੋਂ ਸਿਵਾਏ ਕੁਝ ਨਹੀਂ ਕਿਉਂਕਿ ਹੁਣ ਤੱਕ ਹਰ ਔਰਤ ਦਾ ਸਰਕਾਰ ਵੱਲ 48000 ਰੁਪਏ ਬਣਦਾ ਹੈ ਪਰ ਹੁਣ ਜੋ ਐਲਾਨ ਕੀਤਾ ਹੈ ਉਹ ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਹੈ ਤੇ ਇਸ ਵਿਚ ਕੋਈ ਵੀ ਸਚਾਈ ਨਹੀਂ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਕਰਜ਼ਾ ਲੈ ਕੇ ਡੰਗ ਟਪਾਉਂਦੀ ਰਹੀ ਤੇ ਅੱਜ ਸੂਬੇ ਸਿਰ ਕਰਜ਼ੇ ਦੀ ਪੰਡ ਏਨੀ ਭਾਰੀ ਹੈ ਕਿ ਉਸ ਨੰੂ ਆਸਾਨੀ ਨਾਲ ਨਹੀਂ ਚੁੱਕਿਆ ਜਾ ਸਕਦਾ ਤੇ ਸੂਬੇ ਦਾ ਸਾਰਾ ਪੈਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਕਾ ਅਰਵਿੰਦ ਕੇਜਰੀਵਾਲ ਕੋਲ ਜਾ ਰਿਹਾ ਹੈ | ਰਵੀ ਗਰੇਵਾਲ ਨੇ ਕਿਹਾ ਕਿ 'ਆਪ' ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਸੂਬੇ ਦੇ ਲੋਕ ਹੁਣ 'ਆਪ' ਸਰਕਾਰ ਦੀਆਂ ਨੀਤੀਆਂ ਤੇ ਚਾਲਾਂ ਨੂੰ ਸਮਝ ਚੁੱਕੇ ਹਨ ਤੇ ਲੋਕ ਹੁਣ 2027 ਦੀਆਂ ਵੋਟਾਂ ਵਿਚ ਚੱਲਦਾ ਕਰ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦਾ ਦੇਸ਼ ਦੀ ਤਰੱਕੀ 'ਚ ਅਹਿਮ ਯੋਗਦਾਨ-ਬਰਾੜ, ਭੱਟੀ ਅਗਲੀ ਖ਼ਬਰ ਇਕ ਹਜ਼ਾਰ ਪ੍ਰਤੀ ਮਹੀਨਾ ਦੇਣ ਤੋਂ ਪਹਿਲਾਂ ਸਰਕਾਰ 48 ਹਜ਼ਾਰ ਔਰਤਾਂ ਦੇ ਖਾਤੇ 'ਚ ਪਾਏ-ਰਣੀਆਂ
Ad Position 24