14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗਾਰੰਟੀ ਪੂਰੀ ਹੋਣ ਨਾਲ ਮਹਿਲਾਵਾਂ ਦਾ ਮਾਣ ਸਤਿਕਾਰ ਵਧਿਆ-ਵਿਧਾਇਕ ਬਿਲਾਸਪੁਰ/ਜਸਵੰਤ ਕੌਰ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੌਮਾਂਤਰੀ ਮਹਿਲਾ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜੋ ਮਹਿਲਾਵਾਂ ਨੂੰ 18 ਸਾਲ ਤੋਂ ਉੱਪਰ ਐਸ.ਸੀ. ਔਰਤ ਨੂੰ 1500 ਤੇ ਜਨਰਲ ਔਰਤ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਹੈ, ਇਸ ਨਾਲ ਮਹਿਲਾਵਾਂ ਦਾ ਮਾਣ ਸਤਿਕਾਰ ਵਧਿਆ ਹੈ | ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਔਰਤਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਹਜ਼ਾਰ ਰੁਪਏ ਦਿੱਤੇ ਜਾਣ ਪਰ ਮਾਨ ਸਰਕਾਰ ਨੇ ਉਨ੍ਹਾਂ ਨੂੰ ਵਾਅਦੇ ਤੋਂ ਜ਼ਿਆਦਾ ਮਾਣ ਸਨਮਾਨ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਬੀਬੀਆਂ ਦਾ ਮਾਣ ਸਤਿਕਾਰ ਹੋਰ ਵੀ ਵੱਧ ਜਾਵੇਗਾ, ਉਹ ਸਵੈ ਨਿਰਭਰ ਹੋਣਗੀਆਂ ਤੇ ਉਨ੍ਹਾਂ ਦੇ ਮਨੋਬਲ ਵਿਚ ਵਾਧਾ ਹੋਵੇਗਾ | ਇਸ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਜਸਵੰਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਆਉਣ ਵਾਲੀ 2027 ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨਗੀਆਂ ਤੇ ਪਾਰਟੀ ਨੂੰ ਵੋਟ ਦੇ ਕੇ ਵੱਡੇ ਬਹੁਮਤ ਨਾਲ ਸਰਕਾਰ ਬਣਾਉਣਗੀਆਂ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਮਾਲਕਾਂ ਨੂੰ ਆਦੇਸ਼ ਜਾਰੀ ਅਗਲੀ ਖ਼ਬਰ ਪੰਜਾਬ ਦੇ ਬਜਟ ਵਿਚ ਸਿਹਤ ਲਈ ਰੱਖਿਆ ਗਿਆ ਫ਼ੰਡ ਬਹੁਤ ਘੱਟ-ਡਾ. ਅਰੁਣ, ਗਿੱਲ
Ad Position 24