14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭੁੱਲਰ ਪਰਿਵਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਸਮਰਪਿਤ ਰਹੇਗਾ-ਪ੍ਰਧਾਨ ਭੁੱਲਰ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਕਿਸ਼ਨਪੁਰਾ ਕਲਾਂ, 8 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਦੇ ਗ੍ਰਹਿ ਵਿਖੇ ਵਾਹਿਗੁਰੂ ਦੀ ਅਪਾਰ ਕਿਰਪਾ ਦੀ ਖੁਸ਼ੀ 'ਚ ਰੱਖੇ ਗਏ ਸ਼ੁਕਰਾਨਾ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਈ ਜਿਸ ਨੇ ਉਨ੍ਹਾਂ ਦਾ ਇਲਾਕੇ ਵਿਚ ਕੱਦ ਹੋਰ ਵੀ ਉੱਚਾ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਰੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਸਮਾਗਮ 'ਚ ਸ਼ਿਰਕਤ ਕਰਕੇ ਉਨ੍ਹਾਂ ਦਾ ਮਾਣ ਵਧਾਇਆ ਤੇ ਲੋਕ ਸੇਵਾ ਲਈ ਹੋਰ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਵੀ ਖਾਸ ਧੰਨਵਾਦ ਹੈ ਜਿਨ੍ਹਾਂ ਨੇ ਉਨ੍ਹਾਂ ਦੇ ਨਿਮਾਣੇ ਸੱਦੇ ਨੂੰ ਕਬੂਲ ਕਰਦੇ ਹੋਏ ਸਮਾਗਮ 'ਚ ਵੱਡੀ ਗਿਣਤੀ 'ਚ ਹਾਜ਼ਰ ਹੋ ਕੇ ਭੁੱਲਰ ਪਰਿਵਾਰ ਦਾ ਮਾਣ ਵਧਾਇਆ | ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਹਲਕੇ ਤੇ ਜ਼ਿਲ੍ਹੇ ਦੀ ਸੇਵਾ ਕਰਨ ਦਾ ਜੋ ਮੌਕਾ ਦਿੱਤਾ ਗਿਆ ਹੈ, ਉਹ ਉਸ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰ ਦੇਣਗੇ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਭੁੱਲਰ ਪਰਿਵਾਰ ਹੁਣ ਤੇ ਭਵਿੱਖ 'ਚ ਵੀ ਪਹਿਲਾਂ ਵਾਂਗ ਹੀ ਹਲਕਾ ਧਰਮਕੋਟ ਦੀ ਸੇਵਾ ਲਈ ਸਮਰਪਿਤ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਗਿੱਲ ਯੂ.ਐਸ.ਏ. ਘੋਲੀਆ ਖੁਰਦ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹੋਟਲ ਮਾਲਕਾਂ ਨੂੰ ਆਦੇਸ਼ ਜਾਰੀ
Ad Position 24