ਸਮਾਧ ਭਾਈ, 8 ਮਾਰਚ (ਜਗਰੂਪ ਸਿੰਘ ਸਰੋਆ)-ਸਰਕਾਰੀ ਪ੍ਰਾਇਮਰੀ ਸਕੂਲ ਫੂਲੇਵਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਸਕੂਲ ਸਟਾਫ ਵਲੋਂ ਸਕੂਲ ਦੇ ਸਰਵਪੱਖੀ ਵਿਕਾਸ ਲਈ ਸਹਿਯੋਗ ਕਰਨ ਵਾਲੇ ਪਿੰਡ ਦੇ ਦਾਨੀ ਸੱਜਣਾਂ ਐਨ.ਆਰ.ਆਈ. ਸਾਬਕਾ ਸਰਪੰਚ ਰਣਧੀਰ ਸਿੰਘ ਫੂਲੇਵਾਲਾ, ਜਸਵੀਰ ਸਿੰਘ ਗੋਕਲ, ਜਸਵੰਤ ਸਿੰਘ ਗਿੱਲ, ਗੁਰਜੰਟ ਸਿੰਘ ਨੰਬਰਦਾਰ ਤੇ ਗੁਰਸੇਵਕ ਸਿੰਘ ਫੌਜੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਮੇਂ ਸਕੂਲ ਵਲੋਂ ਕੰਵਰਜੀਤ ਸਿੰਘ ਬਰਾੜ ਨੇ ਸਮੂਹ ਦਾਨੀ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਕਮਲਜੀਤ ਕੌਰ, ਸਾਬਕਾ ਸਰਪੰਚ ਅਮਰ ਸਿੰਘ ਫੂਲੇਵਾਲਾ, ਨੰਬਰਦਾਰ ਗੁਰਦੇਵ ਸਿੰਘ ਆਦਿ ਹਾਜ਼ਰ ਸਨ |