14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਪੰਜਾਬ ਬਚਾਓ' ਰੈਲੀਆਂ ਦੀ ਸਫ਼ਲਤਾ ਅਕਾਲੀ ਵਰਕਰਾਂ 'ਚ ਭਰ ਰਹੀ ਜੋਸ਼-ਮੱਲ੍ਹੀ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਕਿਸ਼ਨਪੁਰਾ ਕਲਾਂ, 8 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਹਲਕਾ 'ਪੰਜਾਬ ਬਚਾਓ' ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਕਾਲੀ ਵਰਕਰਾਂ 'ਚ ਜੋਸ਼ ਭਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਚੱਕ ਤਾਰੇਵਾਲਾ ਤੋਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਮੱਲ੍ਹੀ ਨੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ ਇਸ ਕਾਰਨ ਲੋਕ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹਨ ਤੇ ਸੁਖਬੀਰ ਸਿੰਘ ਬਾਦਲ ਦੇ ਹੱਥਾਂ 'ਚ ਪੰਜਾਬ ਦੀ ਵਾਗਡੋਰ ਦੇਖਣਾ ਚਾਹੁੰਦੇ ਹਨ ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਜੇਕਰ ਕੋਈ ਪਾਰਟੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ ਤਾਂ ਉਹ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ ਕੋਟ ਮੁਹੰਮਦ ਖਾਂ, ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸ਼ੀਲੇ ਵਾਲਾ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਬਲਦੇਵ ਸਿੰਘ ਦੇਣੀ, ਰਣਜੀਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਸਕੂਲ ਜੀਵਣ ਵਾਲਾ ਵਿਖੇ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਵਿਸਥਾਰਤ ਭਾਸ਼ਨ ਅਗਲੀ ਖ਼ਬਰ ਔਰਤਾਂ ਦੇ ਹੱਕਾਂ ਤੇ ਸਮਾਜਿਕ ਬਰਾਬਰੀ ਸਮਾਜਵਾਦੀ ਪ੍ਰਬੰਧ ਸਥਾਪਤ ਕਰਨ ਦੀ ਲੋੜ-ਸਰਬਜੀਤ ਕੌਰ ਖੋਸਾ
Ad Position 24